17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕ ਪਾਲਦੀ ਦੀ ਚੈਕਿੰਗ <br/>

ਅਜੀਤ ਡੈਸਕ 21-06-2025
ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸਿਵਲ ਸਰਜਨ ਹੁਸ਼ਿਆਰਪੁਰ ਡਾ: ਪਵਨ ਕੁਮਾਰ ਸ਼ਗੋਤਰਾ ਵਲੋਂ ਆਮ ਆਦਮੀ ਕਲੀਨਿਕ ਪਾਲਦੀ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਸਤਪਾਲ ਵੀ ਮੌਜੂਦ ਸਨ | ਸਿਵਲ ਸਰਜਨ ਵਲੋਂ ਚੈਕਿੰਗ ਦੌਰਾਨ ਡਿਊਟੀ 'ਤੇ ਤਾਇਨਾਤ ਸਮੂਹ ਸਟਾਫ਼ ਦੀ ਹਾਜ਼ਰੀ ਚੈੱਕ ਕੀਤੀ ਗਈ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਦਾਇਤ ਕੀਤੀ ਗਈ | ਉਨ੍ਹਾਂ ਵਲੋਂ ਰੋਜ਼ਾਨਾ ਕੀਤੀ ਜਾ ਰਹੀ ਓ.ਪੀ.ਡੀ., ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ਼ ਸਫ਼ਾਈ ਦਾ ਵਿਸ਼ੇਸ਼ ਤੌਰ 'ਤੇ ਜਾਇਜ਼ਾ ਲਿਆ ਗਿਆ | ਡਾ: ਸ਼ਗੋਤਰਾ ਨੇ ਸਟਾਫ਼ ਨੂੰ ਕੰਮਕਾਜ ਅਤੇ ਮਰੀਜ਼ਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ | ਉਨ੍ਹਾਂ ਫਾਰਮੇਸੀ ਸਟੋਰ ਦਾ ਜਾਇਜ਼ਾ ਲੈਂਦੇ ਹੋਏ ਮਰੀਜ਼ਾਂ ਲਈ ਜ਼ਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ | ਉਨ੍ਹਾਂ ਉੱਥੇ ਆਏ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਨ੍ਹਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਿਲ ਕੀਤੀ |

ਪਿਛਲੀ ਖ਼ਬਰ ਕਪੂਰਥਲਾ ਸਾਇਕਲੋਥੋਨ-2025 'ਚ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਦਾ ਸਨਮਾਨ <br/> ਅਗਲੀ ਖ਼ਬਰ ਪਿੰਡ ਕਜਲਾ ਸੜੋਆ ਦੇ ਸਰਪੰਚ ਸਮੇਤ ਪੰਚਾਇਤ ਮੈਂਬਰਾਂ ਨਾਲ 'ਆਪ' ਵਿਚ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।