17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2025

ਕਪੂਰਥਲਾ ਸਾਇਕਲੋਥੋਨ-2025 'ਚ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਦਾ ਸਨਮਾਨ <br/>

ਅਜੀਤ ਡੈਸਕ 21-06-2025
ਹੁਸ਼ਿਆਰਪੁਰ, 20 ਜੂਨ (ਬਲਜਿੰਦਰਪਾਲ ਸਿੰਘ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸ.ਐਸ.ਪੀ. ਗੌਰਵ ਤੂਰਾ ਵਲੋਂ ਕਪੂਰਥਲਾ ਸਾਇਕਲੋਥੋਨ-2025 ਕਪੂਰਥਲਾ ਸਿਟੀ ਆਫ਼ ਪੈਲੇਸਜ ਦੇ ਸਹਿਯੋਗ ਨਾਲ ਕਰਵਾਈ ਗਈ | ਜਿਸ 'ਚ ਵਿਸ਼ੇਸ਼ ਤੌਰ 'ਤੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ, ਸੱਜਣ ਸਿੰਘ ਚੇਅਰਮੈਨ ਇੰਪਰੂਵਮੈਂਟ ਟਰੱਸਟ ਸ਼ਾਮਿਲ ਹੋਏ ਤੇ ਸਾਈਕਲਿੰਗ ਕੀਤੀ | ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਲਈ ਅਪੀਲ ਕੀਤੀ ਤੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਹੁੰ ਚੁਕਾਈ | ਇਸ ਮੌਕੇ ਹੁਸ਼ਿਆਰਪੁਰ ਤੋਂ ਅੰਤਰਰਾਸ਼ਟਰੀ ਸਾਈਕਲਿਸਟ ਬਲਰਾਜ ਸਿੰਘ ਚੌਹਾਨ ਬਰਾਂਡ ਅੰਬੈਸਡਰ ਸਵੱਛ ਭਾਰਤ ਮਿਸ਼ਨ ਮਿਊਾਸੀਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਨੂੰ ਉਨ੍ਹਾਂ ਦੀਆਂ ਦੇਸ਼-ਵਿਦੇਸ਼ 'ਚ ਸਾਈਕਲਿੰਗ ਪ੍ਰਤੀ ਪ੍ਰਾਪਤੀਆਂ ਲਈ ਮੈਡਲ, ਸਰਟੀਫਿਕੇਟ ਤੇ ਸ਼ੀਲਡ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਚੌਹਾਨ ਨੇ ਨੌਜਵਾਨਾਂ ਨੂੰ ਤੰਦਰੁਸਤ ਰਹਿਣ ਲਈ ਨਸ਼ਿਆਂ ਤੋਂ ਬਚਣ ਦੀ ਅਪੀਲ ਕਰਦਿਆਂ ਖੇਡਾਂ ਨਾਲ ਜੁੜਨ ਤੇ ਸਾਈਕਲਿੰਗ ਕਰਨ ਲਈ ਪ੍ਰੇਰਿਆ |

ਪਿਛਲੀ ਖ਼ਬਰ ਸਵਾਲਾਂ ਦੇ ਘੇਰੇ ਵਿਚ ਯੂ.ਟੀ. ਪ੍ਰਸ਼ਾਸਨ ਦੀ ਕਾਰਵਾਈ ਅਗਲੀ ਖ਼ਬਰ ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕ ਪਾਲਦੀ ਦੀ ਚੈਕਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।