ਜ਼ਿਲ੍ਹੇ 'ਚ ਉਤਸ਼ਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ
ਦਸਮੇਸ਼ ਗਰਲਜ਼ ਕਾਲਜ ਮੁਕੇਰੀਆਂ ਵਿਖੇ ਯੋਗ ਦਿਵਸ 'ਚ ਸ਼ਾਮਿਲ ਵਿਦਿਆਰਥੀ ਤੇ ਸਟਾਫ਼ ਮੈਂਬਰਜ਼ | ਤਸਵੀਰ : ਰਾਮਗੜ੍ਹੀਆ
<br/>
22-06-2025
ਸਿਲਵਰ ਓਕ ਸਕੂਲ ਵਿਖੇ ਸ਼ਾਹਬਾਜ਼ਪੁਰ ਵਿਖੇ
ਟਾਂਡਾ ਉੜਮੁੜ, (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਚੇਅਰਮੈਨ ਤਰਲੋਚਨ ਸਿੰਘ ਅਤੇ ਪਿ੍ੰਸੀਪਲ ਮੁਨੀਸ਼ਾ ਸੰਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲ ਦੇ ਖੇਡ ਵਿਭਾਗ ਦੇ ਸੰਜੀਵ ਕੁਮਾਰ ਸ਼ਰਮਾ ਦੀ ਅਗਵਾਈ ਵਿਚ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਕੋਚ ਸੰਜੀਵ ਸ਼ਰਮਾ ਨੇ ਵੱਖ-ਵੱਖ ਤਰ੍ਹਾਂ ਦੇ ਯੋਗਾ ਕਰਕੇ ਯੋਗ ਅਭਿਆਸ ਦਾ ਪ੍ਰਦਰਸ਼ਨ ਕੀਤਾ | ਸੰਸਥਾ ਦੇ ਪਿ੍ੰਸੀਪਲ ਮੁਨੀਸ਼ਾ ਸੰਗਰ ਨੇ ਵਿਸ਼ਵ ਯੋਗ ਦਿਵਸ ਮੌਕੇ 'ਤੇ ਦੱਸਿਆ ਦੇਸ਼-ਵਿਦੇਸ਼ ਵਿਚ ਮਸ਼ਹੂਰ ਹੋਇਆ ਯੋਗ ਜਿਸ ਦੀਆਂ ਜੜ੍ਹਾਂ ਮੂਲ ਤੌਰ 'ਤੇ ਭਾਰਤ ਵਿਚ ਹਨ | ਅੱਜ ਦੁਨੀਆ ਵਿਚ ਹਰ ਕੋਈ ਯੋਗ ਦਾ ਲੋਹਾ ਮੰਨਦਾ ਹੈ ਤੇ ਅਸੀਂ ਜਾਣਦੇ ਹਾਂ ਕਿ ਅਸੀਂ ਯੋਗ ਦੇ ਨਾਲ ਬਹੁਤ ਸਾਰੀਆਂ ਬਿਮਾਰੀਆਂ ਤੋਂ ਮੁਕਤੀ ਪਾ ਕੇ ਆਪਣਾ ਸਰੀਰ ਸਵਸਥ ਕਰ ਸਕਦੇ ਹਾਂ | ਇਸ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਾਡਾ ਫ਼ਰਜ਼ ਹੈ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਯੋਗ ਦੇ ਲਾਭ ਅਤੇ ਇਸ ਦੀ ਜ਼ਿੰਦਗੀ ਦੇ ਵਿਚ ਜ਼ਰੂਰਤ ਦੇ ਬਾਰੇ ਜਾਣਕਾਰੀ ਦਈਏ | ਇਸ ਮੌਕੇ 'ਤੇ ਗਜਿੰਦਰਪਾਲ ਸਿੰਘ, ਕੋਆਰਡੀਨੇਟਰ ਬਿਕਰਮਜੀਤ ਸਿੰਘ ਭੇਲਾ, ਸੰਜੀਵ ਕੁਮਾਰ ਸ਼ਰਮਾ, ਰਾਜਬੀਰ ਕੌਰ ਤੇ ਹੋਰ ਹਾਜ਼ਰ ਸਨ |
ਬਹੁ-ਰੰਗ ਕਲਾ ਮੰਚ ਨੇ ਕੇਂਦਰੀ ਜੇਲ੍ਹ 'ਚ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਮਾਈ ਭਾਰਤ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਬਹੁ-ਰੰਗ ਕਲਾ ਮੰਚ ਹੁਸ਼ਿਆਰਪੁਰ ਵਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਅਲਾਇੰਸ ਕਲੱਬ ਦੇ ਐਲੀ ਐਡਵੋਕੇਟ ਐਸ.ਪੀ.ਰਾਣਾ ਅਤੇ ਐਲੀ ਰਮੇਸ਼ ਕੁਮਾਰ, ਜੇਲ੍ਹ ਸੁਪਰਡੈਂਟ ਹਰਚਰਨ ਸਿੰਘ ਗਿੱਲ ਅਤੇ ਵਧੀਕ ਸੁਪਰਡੈਂਟ ਹਰਭਜਨ ਸਿੰਘ, ਵੈਟਰਨ ਐਥਲੀਟ ਐਸ.ਪੀ. ਸ਼ਰਮਾ ਤੇ ਫ਼ਿਲਮ ਕਲਾਕਾਰ ਅਸ਼ੋਕ ਪੁਰੀ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਪ੍ਰੋਗਰਾਮ ਦੇ ਸੂਤਰਧਾਰ ਸੁਮੇਸ਼ ਕੁਮਾਰ ਵਰਮਾ ਸਨ | ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਤੇ 100 ਤੋਂ ਵੱਧ ਕੈਦੀਆਂ ਨਾਲ ਯੋਗ ਆਸਣ ਕਰਨ ਉਪਰੰਤ ਯੋਗ ਦੀ ਮਹੱਤਤਾ ਉਪਰ ਵਿਚਾਰ ਚਰਚਾ ਕੀਤੀ ਗਈ | ਇਸ ਮੌਕੇ ਜੇਲ੍ਹ ਸੁਪਰਡੈਂਟ ਹਰਚਰਨ ਸਿੰਘ ਗਿੱਲ ਨੇ ਇਸ ਸਾਲ ਦੇ ਯੋਗਾ ਥੀਮ ਇਕ ਧਰਤੀ-ਇਕ ਸਿਹਤ 'ਤੇ ਵਿਚਾਰ ਚਰਚਾ ਕਰਦੇ ਦੱਸਿਆ ਕਿ ਸਿਹਤਮੰਦ ਸਰੀਰ ਵਿਚ ਹੀ ਸਿਹਤਮੰਦ ਬੁੱਧੀ ਵਾਸ ਕਰਦੀ ਹੈ | ਇਸ ਮੌਕੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਦੱਸਿਆ ਕਿ ਜੇਲ੍ਹ 'ਚ ਕੈਦੀਆਂ ਨੂੰ ਯੋਗਾ ਟੀਚਰ ਨਕੁਲ ਚੰਦਰ ਵਲੋਂ ਰੋਜ਼ਾਨਾ ਯੋਗਾ ਕਰਵਾਇਆ ਜਾਂਦਾ ਹੈ | ਐਲੀ ਐਡਵੋਕੇਟ ਐਸ.ਪੀ.ਰਾਣਾ ਅਤੇ ਐਲੀ ਰਮੇਸ਼ ਕੁਮਾਰ ਨੇ ਬਹੁ-ਰੰਗ ਕਲਾ ਮੰਚ ਹੁਸ਼ਿਆਰਪੁਰ ਵਲੋਂ ਜੇਲ੍ਹ ਅੰਦਰ ਲਗਾਈਆਂ ਜਾ ਰਹੀਆਂ ਯੋਗਾ ਕਲਾਸਾਂ 'ਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਕੈਦੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵੈਟਰਨ ਐਥਲੀਟ ਐਸ.ਪੀ.ਸ਼ਰਮਾ ਅਤੇ ਸੁਮੇਸ਼ ਕੁਮਾਰ ਵਰਮਾ ਨੇ ਵੀ ਸੰਬੋਧਨ ਕੀਤਾ | ਸਮਾਗਮ ਦੇ ਅਖੀਰ 'ਚ ਜੇਲ੍ਹ ਸੁਪਰਡੈਂਟ ਹਰਚਰਨ ਸਿੰਘ ਗਿੱਲ ਅਤੇ ਵਧੀਕ ਸੁਪਰਡੈਂਟ ਹਰਭਜਨ ਸਿੰਘ ਨੂੰ ਦੋਸ਼ਾਲੇ ਦੇ ਕੇ ਸਨਮਾਨਿਤ ਕੀਤਾ ਗਿਆ |
ਨਾਰੂ ਨੰਗਲ ਸਕੂਲ 'ਚ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਵਿਖੇ ਸਰਕਾਰੀ ਹਦਾਇਤਾਂ ਅਨੁਸਾਰ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਜਿਸ 'ਚ ਯੋਗ ਦੇ ਲਾਭ ਅਤੇ ਯੋਗ ਕਰਨ ਦੇ ਤਰੀਕਿਆਂ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਦੱਸਿਆ ਗਿਆ | ਸਕੂਲ 'ਚ ਬਹੁਤ ਸਾਰੇ ਵਿਦਿਆਰਥੀਆਂ ਨੇ ਆ ਕੇ ਅਤੇ ਕੁੱਝ ਵਿਦਿਆਰਥੀਆਂ ਨੇ ਆਨਲਾਈਨ ਘਰ ਬੈਠ ਕੇ ਯੋਗਾ ਕੀਤਾ | ਸਕੂਲ 'ਚ ਮੌਜੂਦ ਅਧਿਆਪਕਾਂ ਨੇ ਵੀ ਯੋਗ ਦਿਵਸ 'ਚ ਹਿੱਸਾ ਲਿਆ ਅਤੇ ਸਕੂਲ ਪਿ੍ੰਸੀਪਲ ਸ਼ੈਲੇਂਦਰ ਠਾਕਰ ਵਲੋਂ ਵਿਦਿਆਰਥੀਆਂ ਨੂੰ ਯੋਗ ਤੋਂ ਹੋਣ ਵਾਲੇ ਸਰੀਰਕ ਫ਼ਾਇਦੇ ਬਾਰੇ ਦੱਸਿਆ ਗਿਆ ਅਤੇ ਯੋਗਾ ਕਰਨ ਲਈ ਉਤਸ਼ਾਹਿਤ ਕੀਤਾ ਗਿਆ | ਵੱਖ-ਵੱਖ ਵਿਦਿਆਰਥੀਆਂ ਨੂੰ ਪੁਜ਼ੀਸ਼ਨ ਵਾਈਜ਼ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਗਿਆ |
ਕੋਰਟ ਕੰਪਲੈਕਸ 'ਚ
ਹੁਸ਼ਿਆਰਪੁਰ, (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਜਿੰਦਰ ਅਗਰਵਾਲ ਦੀ ਅਗਵਾਈ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਜ਼ਿਲ੍ਹਾ ਪੱਧਰ ਦੇ ਨਾਲ-ਨਾਲ ਉਪ ਮੰਡਲਾਂ (ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ) 'ਤੇ ਵੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਿਵਲ ਜੱਜ (ਸੀਨੀਅਰ ਡਵੀਜ਼ਨ) ਅਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸੁਰੇਸ਼ ਕੁਮਾਰ ਗੋਇਲ ਨੇ ਮੌਜੂਦ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਯੋਗ ਇਕ ਮਾਨਸਿਕ, ਸਰੀਰਕ ਅਤੇ ਅਧਿਆਤਮਕ ਅਨੁਸ਼ਾਸਨ ਹੈ, ਜਿਸ ਦੀ ਉਤਪਤੀ ਭਾਰਤ ਵਿਚ ਹੋਈ ਹੈ, ਇਹ ਸਾਡੇ ਜੀਵਨ ਵਿਚ ਸੰਤੁਲਨ ਨੂੰ ਬਣਾਏ ਰੱਖਣ ਦਾ ਮਾਧਿਅਮ ਹੈ | ਉਨ੍ਹਾਂ ਕਿਹਾ ਕਿ ਸਾਨੂੰ ਰੋਜ਼ਾਨਾ ਯੋਗ ਨੂੰ ਆਪਣੇ ਜੀਵਨ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ ਅਤੇ ਨਾਲ ਹੀ ਪਲਾਸਟਿਕ ਦੀ ਵਰਤੋਂ ਨਾ ਕਰਕੇ ਵਾਤਾਵਰਨ ਨੂੰ ਵੀ ਸੁਰੱਖਿਅਤ ਕਰਨਾ ਚਾਹੀਦਾ ਹੈ | ਪ੍ਰੋਗਰਾਮ ਦੌਰਾਨ ਯੋਗ ਟੀਚਰ ਜਤਿਨ ਸ਼ਰਮਾ ਨੇ ਯੋਗ ਅਭਿਆਸ ਕਰਵਾਇਆ | ਇਸ ਮੌਕੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਅਮਿਤ ਕੁਮਾਰ ਗਰਗ, ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜਪਾਲ ਰਾਵਲ, ਸੀਨੀਅਰ ਜੱਜ (ਜੂਨੀਅਰ ਡਵੀਜ਼ਨ) ਜਸਵਿੰਦਰ ਪਾਲ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪੀ.ਐਸ ਘੁੰਮਣ, ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ ਵਿਸ਼ਾਲ ਕੁਮਾਰ ਨੰਦਾ, ਪੈਨਲ ਐਡਵੋਕੇਟ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀ, ਕਰਮਚਾਰੀ, ਡਿਊਟੀ 'ਤੇ ਨਿਯੁਕਤ ਨਿਆਇਕ ਸਟਾਫ਼ ਅਤੇ ਵਕੀਲ ਮੌਜੂਦ ਸਨ | ਇਸ ਦੇ ਨਾਲ ਹੀ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿਚ ਵੀ ਸਬੰਧਿਤ ਡਿਊਟੀ 'ਤੇ ਤਾਇਨਾਤ ਜੱਜ ਸਾਹਿਬਾਨ, ਸਟਾਫ਼ ਅਤੇ ਵਕੀਲਾਂ ਵਲੋਂ ਵੀ ਯੋਗ ਦਿਵਸ ਮਨਾਇਆ ਗਿਆ | ਪ੍ਰੋਗਰਾਮ ਦੌਰਾਨ ਜੱਜ ਸਾਹਿਬਾਨ ਵਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਉਦੇਸ਼ ਨਾਲ ਪੌਦੇ ਵੀ ਵੰਡੇ ਗਏ |