20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਗਤਕੇ ਦੇ ਜੌਹਰ ਸਿੱਖਣ ਨਾਲ ਮਨੁੱਖ ਮਾਨਸਿਕ ਅਤੇ ਸਰੀਰਕ ਰੂਪ 'ਚ ਮਜ਼ਬੂਤ ਹੁੰਦਾ ਹੈ-ਪਰਮਿੰਦਰ ਸਿੰਘ ਖ਼ਾਲਸਾ

ਅਜੀਤ ਡੈਸਕ 22-06-2025
ਮੁਕੇਰੀਆਂ, 21 ਜੂਨ (ਰਾਮਗੜ੍ਹੀਆ)- ਭਾਜਪਾ ਸਰਕਾਰ ਵੱਲੋਂ ਅੱਜ ਦੇ ਦਿਨ ਨੂੰ ਯੋਗਾ ਦਿਵਸ ਤੇ ਅੰਤਰਰਾਸ਼ਟਰੀ ਪੱਧਰ 'ਤੇ ਸਾਰੇ ਵਰਗਾਂ ਨੂੰ ਜਬਰੀ ਮਨਾਉਣ ਦੀਆਂ ਹਦਾਇਤਾਂ ਕੀਤੀਆਂ ਹੋਈਆਂ ਹਨ ਉੱਥੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਪਰਮਿੰਦਰ ਸਿੰਘ ਖ਼ਾਲਸਾ ਮੁਕੇਰੀਆਂ ਸਰਕਲ ਪ੍ਰਧਾਨ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਨੂੰ ਵੀ ਅੰਤਰਰਾਸ਼ਟਰੀ ਪੱਧਰ 'ਤੇ 21 ਜੂਨ ਨੂੰ ਗਤਕਾ ਦਿਹਾੜਾ ਦੇ ਰੂਪ ਵਿਚ ਮਨਾਇਆ ਗਿਆ | ਇਸ ਸਮੇਂ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ, ਗੁਰਦੀਪ ਸਿੰਘ ਖੁਣਖੁਣ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ, ਮਾਸਟਰ ਕੁਲਦੀਪ ਸਿੰਘ ਮਸੀਤੀ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ, ਜਥੇਦਾਰ ਬਾਬਾ ਗੁਰਦੇਵ ਸਿੰਘ ਮੁਖੀ ਸ਼੍ਰੋਮਣੀ ਭਗਤ ਧੰਨਾ ਜੀ ਤਰਨਾ ਦਲ, ਮਹਿਤਾਬ ਸਿੰਘ ਹੁੰਦਲ ਸਰਕਲ ਪ੍ਰਧਾਨ ਦਸੂਹਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਸਮੇਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਗਤਕਾ ਸਪੋਰਟਸ ਕਲੱਬ ਅਤੇ ਗਤਕਾ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ | ਇਸ ਸਮੇਂ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾ ਪ੍ਰਧਾਨ, ਗੁਰਦੀਪ ਸਿੰਘ ਖੁਣਖੁਣ, ਮਾਸਟਰ ਕੁਲਦੀਪ ਸਿੰਘ ਮਸੀਤੀ, ਪਰਮਿੰਦਰ ਸਿੰਘ ਖ਼ਾਲਸਾ, ਬਾਬਾ ਗੁਰਦੇਵ ਸਿੰਘ ਤਰਨਾ ਦਲ ਆਦਿ ਨੇ ਸਾਂਝੇ ਤੌਰ 'ਤੇ ਕਿਹਾ ਕਿ ਜੇਕਰ ਅਸੀਂ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਗਤਕੇ ਦੀ ਦਾਤ ਸਿੱਖਣ ਦੇ ਲੜ ਲਾਉਂਦੇ ਹਾਂ ਤਾਂ ਉਹ ਸਰੀਰਕ ਅਤੇ ਮਾਨਸਿਕ ਤੌਰ 'ਤੇ ਬਹੁਤ ਮਜ਼ਬੂਤ ਹੋਵੇਗਾ ਅਤੇ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਇਸ ਅਣਮੁੱਲੀ ਦਾਤ ਨੂੰ ਸੰਭਾਲਣਾ ਸਮੇਂ ਦੀ ਮੁੱਖ ਲੋੜ ਹੈ | ਇਸ ਸਮੇਂ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਆਪਣੀਆਂ ਕੋਝੀਆਂ ਹਰਕਤਾਂ ਨਾਲ ਸਿੱਖ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲੋਂ ਨਹੀਂ ਤੋੜ ਸਕਦੀਆਂ ਇਸ ਸਮੇਂ ਮਹਿਤਾਬ ਸਿੰਘ ਹੁੰਦਲ ਸਰਕਲ ਪ੍ਰਧਾਨ ਦਸੂਹਾ, ਜਥੇਦਾਰ ਸੰਤੋਖ ਸਿੰਘ ਡਾਲੋਵਾਲ, ਵਿਜੇ ਪ੍ਰਤਾਪ ਸਿੰਘ ਖ਼ਾਲਸਾ, ਸੱਚ ਨਾਮ ਸਿੰਘ ਖ਼ਾਲਸਾ, ਬਲਰਾਜ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ ਖ਼ਾਲਸਾ, ਸਰਪੰਚ ਰਵਿੰਦਰ ਸਿੰਘ ਪਾੜਾ, ਮਹਿੰਦਰ ਸਿੰਘ ਗਰਨਾ ਸਾਹਿਬ, ਸੁਖਵਿੰਦਰ ਕੌਰ ਖ਼ਾਲਸਾ, ਸੰਤੋਖ ਸਿੰਘ ਢਾਲੋਵਾਲ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਤਰਨ ਤਾਰਨ ਦੇ ਨੌਜਵਾਨ ਹਰਪ੍ਰੀਤ ਸਿੰਘ ਦੀ ਕੰਢੀ ਨਹਿਰ 'ਚ ਡੁੱਬਣ ਨਾਲ ਮੌਤ ਅਗਲੀ ਖ਼ਬਰ ਐੱਲ.ਐੱਮ.ਆਈ.ਏ. ਅਧਾਰਿਤ ਕੈਨੇਡਾ ਦਾ ਵੀਜ਼ਾ ਅਪਲਾਈ ਕਰਨ ਦਾ ਸੁਨਹਿਰੀ ਮੌਕਾ-ਕਨਵਰ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।