20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਵਿਧਾਇਕ ਜਸਵੀਰ ਰਾਜਾ ਵਲੋਂ ਤਲਵੰਡੀ ਡੱਡੀਆਂ ਵਿਖੇ ਵਾਟਰ ਸਪਲਾਈ ਪ੍ਰਾਜੈਕਟ ਦਾ ਉਦਘਾਟਨ

ਅਜੀਤ ਡੈਸਕ 22-06-2025
ਟਾਂਡਾ ਉੜਮੁੜ, 21 ਜੂਨ (ਕੁਲਬੀਰ ਸਿੰਘ ਗੁਰਾਇਆ)- ਹਲਕਾ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਤਲਵੰਡੀ ਡੱਡੀਆਂ ਅਤੇ ਪੱਤੀ ਮੀਰਾਂਪੁਰ ਨੂੰ ਪਾਣੀ ਦੀ ਸਹੂਲਤ ਪ੍ਰਦਾਨ ਕਰਨ ਦੇ ਮੰਤਵ ਨਾਲ 1 ਕਰੋੜ 53 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ ਵਾਟਰ ਸਪਲਾਈ ਪ੍ਰਾਜੈਕਟ ਦਾ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਸੂਬੇ ਅੰਦਰ ਬੇਤਹਾਸ਼ਾ ਵਿਕਾਸ ਕਾਰਜ ਹੋਏ ਹਨ ਜਿਸ ਕਾਰਨ ਅੱਜ ਪੰਜਾਬ ਦਾ ਹਰੇਕ ਵਰਗ ਪੂਰੀ ਤਰ੍ਹਾਂ ਸੰਤੁਸ਼ਟ ਹੈ | ਵਿਧਾਇਕ ਰਾਜਾ ਨੇ ਹੋਰ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਆਮ ਆਦਮੀ ਪਾਰਟੀ ਨਾਲ ਧੜਾ-ਧੜ ਜੁੜ ਰਹੇ ਹਨ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਹਦਾਇਤ ਕੀਤੀ ਕਿ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਪਾਣੀ ਦੀ ਸੁਚੱਜੇ ਤੇ ਸਹੀ ਤਰੀਕੇ ਨਾਲ ਵਰਤੋਂ ਕੀਤੀ ਜਾਵੇ ਅਤੇ ਆਪਣੇ ਵਾਤਾਵਰਨ ਦੀ ਸੇਵਾ ਸੰਭਾਲ ਵਾਸਤੇ ਵੀ ਬਣਦੀ ਜਿੰਮੇਵਾਰੀ ਨਿਭਾਈ ਜਾਵੇ | ਇਸ ਮੌਕੇ ਉਨਾਂ ਦੇ ਨਾਲ ਬਲਾਕ ਪ੍ਰਧਾਨ ਕੁਲਵੰਤ ਸਿੰਘ ਡੱਡੀਆਂ, ਬਲਾਕ ਪ੍ਰਧਾਨ ਕੇਸ਼ਵ ਸਿੰਘ, ਸਰਪੰਚ ਗੁਰਚਰਨ ਸਿੰਘ, ਸਰਪੰਚ ਭੁਪਿੰਦਰ ਸਿੰਘ, ਸੁਰਜੀਤ ਸਿੰਘ, ਸੁਰਿੰਦਰ ਸਿੰਘ, ਸਰਪੰਚ ਕਮਲੇਸ਼ ਕੌਰ, ਮਲੂਕ ਸਿੰਘ, ਰਣਜੀਤ ਸਿੰਘ, ਪੰਚ ਮਾਨ ਸਿੰਘ, ਪੰਚ ਦੀਵਾਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਿਕਟੋਰੀਆ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸ਼ੂਟਿੰਗ ਮੁਕਾਬਲੇ 'ਚ ਜਿੱਤੇ ਤਗਮੇ ਅਗਲੀ ਖ਼ਬਰ ਕਰਤਾਰ ਮੈਮੋਰੀਅਲ ਹਸਪਤਾਲ ਵਲੋਂ ਬਿਰਧ ਆਸ਼ਰਮ ਨੂੰ ਵਿੱਤੀ ਸਹਾਇਤਾ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।