ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਇਮੀਗ੍ਰੇਸ਼ਨ ਦੇ ਖੇਤਰ 'ਚ ਜਾਨੀ-ਮਾਨੀ ਕੰਪਨੀ 'ਡਬਲਯੂ.ਡੀ. ਇਮੀਗ੍ਰੇਸ਼ਨ ਕੰਸਲਟੈਂਟਸ' ਵਲੋਂ ਸਟੱਡੀ ਅਤੇ ਵਰਕ ਵੀਜ਼ਾ ਮੈਗਾ ਸੈਮੀਨਾਰ ਹੋਟਲ ਪੈ੍ਰਜ਼ੀਡੈਂਸੀ ਹੁਸ਼ਿਆਰਪੁਰ ਵਿਖੇ ਲਗਾਇਆ ਗਿਆ | ਜਿਸ 'ਚ ਦੋਆਬਾ ਇਲਾਕੇ ਦੇ ਵੱਡੀ ਗਿਣਤੀ 'ਚ ਪ੍ਰਤੀਭਾਗੀਆਂ ਨੇ ਹਿੱਸਾ ਲਿਆ | ਇਸ ਮੌਕੇ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਵਿਲੀਅਮ ਬੈਂਟਿਕ ਨੇ ਆਸਟ੍ਰੇਲੀਆ, ਜਰਮਨੀ, ਯੂ.ਕੇ., ਨਿਊਜ਼ੀਲੈਂਡ ਅਤੇ ਕੈਨੇਡਾ ਦੇ ਸਟੱਡੀ ਵੀਜ਼ਾ ਅਤੇ ਜਰਮਨੀ, ਯੂ.ਕੇ., ਕੈਨੇਡਾ, ਆਸਟ੍ਰੇਲੀਆ, ਯੂ.ਐਸ.ਏ. ਤੇ ਸ਼ੈਨੇਗਨ ਦੇਸ਼ਾਂ ਦੇ ਵਰਕ ਪਰਮਿਟ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਉਨ੍ਹਾਂ ਕਿਸ ਤਰ੍ਹਾਂ ਸਹੀ ਤਰੀਕੇ ਨਾਲ ਅਤੇ ਉਚਿੱਤ ਦਸਤਾਵੇਜ਼ਾਂ ਰਾਹੀਂ ਵੀਜ਼ਾ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾ ਸਕਦਾ ਹੈ ਸਬੰਧੀ ਵੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸਾਰੇ ਲੋਕ ਝੂਠੇ ਏਜੰਟਾਂ ਤੋਂ ਦੂਰ ਰਹਿਣ ਅਤੇ ਬਿਨਾਂ ਲਾਇਸੈਂਸ ਵਾਲੇ ਏਜੰਟਾਂ ਦੇ ਝਾਂਸੇ 'ਚ ਆ ਕੇ ਆਪਣਾ ਪੈਸਾ ਤੇ ਸਮਾਂ ਖ਼ਰਾਬ ਨਾ ਕਰਨ | ਇਸ ਮੌਕੇ ਸੈਮੀਨਾਰ 'ਚ ਕਰੀਬ 450 ਪ੍ਰਤੀਭਾਗੀਆਂ ਨੇ ਹਿੱਸਾ ਲਿਆ ਅਤੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਉਮੀਦਵਾਰਾਂ ਨੇ 25000 ਰੁਪਏ ਤੋਂ ਲੈ ਕੇ 2 ਲੱਖ ਰੁਪਏ ਤੱਕ ਦਾ ਲਾਭ ਉਠਾਇਆ | ਉਨ੍ਹਾਂ ਕਿਹਾ ਕਿ ਇਹ ਆਫ਼ਰ ਅਗਲੇ 7 ਦਿਨਾਂ ਤੱਕ ਜਾਰੀ ਰਹੇਗਾ ਅਤੇ ਕੋਈ ਵੀ ਵਿਅਕਤੀ ਉਨ੍ਹਾਂ ਦੇ ਕਿਸੇ ਵੀ ਦਫ਼ਤਰ 'ਚ ਪਹੁੰਚ ਕੇ ਇਸ ਆਫ਼ਰ ਦਾ ਲਾਭ ਉਠਾ ਸਕਦਾ ਹੈ | ਸੈਮੀਨਾਰ ਉਪਰੰਤ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਲੀਅਮ ਬੈਂਟਿਕ ਨੇ ਕਿਹਾ ਕਿ ਸੰਸਥਾ ਵਲੋਂ ਸੈਮੀਨਾਰ ਲਗਾਉਣ ਦਾ ਮੁੱਖ ਮੰਤਵ ਲੋਕਾਂ ਨੂੰ ਵਿਦੇਸ਼ 'ਚ ਜਾਣ ਲਈ ਸਟੱਡੀ ਵੀਜ਼ੇ ਅਤੇ ਵਰਕ ਪਰਮਿਟ ਸਬੰਧੀ ਸਹੀ ਜਾਣਕਾਰੀ ਦੇਣਾ ਸੀ, ਤਾਂ ਜੋ ਉਹ ਸਹੀ ਢੰਗ ਨਾਲ ਤੇ ਉਚਿੱਤ ਦਸਤਾਵੇਜ਼ਾਂ ਰਾਹੀਂ ਵਿਦੇਸ਼ ਜਾਣ ਅਤੇ ਜਾਅਲੀ ਏਜੰਟਾਂ ਦੇ ਚੁੰਗਲ ਨਾ ਫਸਣ |