ਨੰਗਲ ਬਿਹਾਲਾਂ, 21 ਜੂਨ (ਵਿਨੋਦ ਮਹਾਜਨ)-ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਸਰਬਜੋਤ ਸਿੰਘ ਸਾਬੀ ਦਾ ਇਹ ਰਾਜਨੀਤਕ ਕਦਮ ਇਤਿਹਾਸਕ ਸਾਬਤ ਹੋਵੇਗਾ | ਉਕਤ ਗੱਲਾਂ ਦਾ ਪ੍ਰਗਟਾਵਾ ਸਾਬਕਾ ਸਰਕਲ ਪ੍ਰਧਾਨ ਅਤੇ ਅਬਜ਼ਰਵਰ ਬਲਦੇਵ ਸਿੰਘ ਕੌਲਪੁਰ ਅਤੇ ਸਾਬਕਾ ਸਰਪੰਚ ਮਨਜੀਤ ਸਿੰਘ ਕੌਲਪੁਰ ਚੇਅਰਮੈਨ ਲੱਖੀ ਸ਼ਾਹ ਲੁਬਾਣਾ ਭਵਨ ਮੁਕੇਰੀਆਂ ਨੇ ਸਾਂਝੇ ਤੌਰ 'ਤੇ ਕੀਤਾ | ਉਨ੍ਹਾਂ ਕਿਹਾ ਕਿ ਸਰਬਜੋਤ ਸਿੰਘ ਸਾਬੀ ਵਲੋਂ ਹਲਕਾ ਮੁਕੇਰੀਆਂ ਦੇ ਵਿਕਾਸ ਪ੍ਰਤੀ ਚਿੰਤਾ, ਭਖਦੇ ਮਸਲੇ ਅਤੇ ਭਵਿੱਖ ਵਿਚ ਹਲਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਨਾਲ ਜੋੜਨ ਲਈ ਲਏ ਗਏ ਇਸ ਫ਼ੈਸਲੇ ਦੀ ਭਰਪੂਰ ਸ਼ਲਾਘਾ ਕਰਦੇ ਹਾਂ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਮੁੱਚੀ ਟੀਮ ਸਾਬੀ ਨਾਲ ਚਟਾਨ ਵਾਂਗ ਖੜੀ ਹੈ ਅਤੇ ਭਵਿੱਖ ਵਿਚ ਸਰਬਜੋਤ ਸਿੰਘ ਸਾਬੀ ਵਲੋਂ ਲਗਾਈਆਂ ਗਈਆਂ ਸਾਰੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਹੈ |