20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

10 ਲੱਖ ਦੀ ਠੱਗੀ ਮਾਰਨ ਵਾਲੇ 2 ਨਾਮਜ਼ਦ

ਅਜੀਤ ਡੈਸਕ 01-09-2025
ਮਾਹਿਲਪੁਰ, 31 ਅਗਸਤ (ਰਜਿੰਦਰ ਸਿੰਘ)-ਥਾਣਾ ਮਾਹਿਲਪੁਰ ਦੀ ਪੁਲਿਸ ਨੇ 10 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ ਨੂੰ ਨਾਮਜ਼ਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਜੈ ਪਾਲ ਨੇ ਦੱਸਿਆ ਕਿ ਕਾਂਗਰਸੀ ਆਗੂ ਸਰਿਤਾ ਸ਼ਰਮਾ ਪਤਨੀ ਕੁਲਵਿੰਦਰ ਕੁਮਾਰ ਵਾਸੀ ਪਿੰਡ ਸੈੱਲਾਂ ਖ਼ੁਰਦ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ 09/04/25 ਦਿੱਤੀ ਦਰਖਾਸਤ 'ਚ ਦੱਸਿਆ ਕਿ ਸੁਖਵਿੰਦਰ ਕੌਰ ਪਤਨੀ ਰਾਵਲ ਸਿੰਘ ਅਤੇ ਨਵਪ੍ਰੀਤ ਕੌਰ ਪਤਨੀ ਸਤਪਾਲ ਸਿੰਘ ਵਾਸੀ ਪਿੰਡ ਭਰੋਵਾਲ ਨੇ ਉਨ੍ਹਾਂ ਨਾਲ 10,00,000 ਰੁਪਏ ਦੀ ਠੱਗੀ ਮਾਰ ਕੇ ਉਨ੍ਹਾਂ ਨੂੰ ਧੋਖਾ ਦਿੱਤਾ ਹੈ | ਜਿਸ ਦੀ ਪੜਤਾਲ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਗੜ੍ਹਸ਼ੰਕਰ ਵੱਲੋਂ ਕਰਨ 'ਤੇ ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਨਿੱਜੀ ਹਸਪਤਾਲ 'ਚ ਆਪ੍ਰੇਸ਼ਨ ਦੌਰਾਨ ਮਰੀਜ਼ ਦੀ ਮੌਤ ਹੋਣ ਕਾਰਨ ਪਰਿਵਾਰ ਵਲੋਂ ਹੰਗਾਮਾ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।