19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਬਿਜਲੀ ਮਜ਼ਦੂਰ ਸੰਘ ਵਲੋਂ ਡੀ.ਸੀ ਨੂੰ ਮੰਗ-ਪੱਤਰ

ਅਜੀਤ ਡੈਸਕ 01-09-2025
ਦਸੂਹਾ, 31 ਅਗਸਤ (ਕੌਸ਼ਲ)- ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਦਸੂਹਾ ਤੋਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਮੰਗ ਪੱਤਰ ਸੌਂਪਣ ਲਈ ਇੱਕ ਵੱਡਾ ਜਥਾ ਰਵਾਨਾ ਹੋਇਆ | ਇਸ ਮੌਕੇ ਪ੍ਰਧਾਨ ਕਾਮਰੇਡ ਵਿਜੈ ਕੁਮਾਰ ਸ਼ਰਮਾ ਅਤੇ ਵਰਕਿੰਗ ਪ੍ਰੈਜ਼ੀਡੈਂਟ ਨੰਦ ਕਿਸ਼ੋਰ ਦੀ ਅਗਵਾਈ ਹੇਠ ਰਵਾਨਗੀ ਕੀਤੀ ਗਈ | ਇਸ ਮੌਕੇ ਪ੍ਰਧਾਨ ਗੁਰਿੰਦਰ ਸਿੰਘ, ਸੁਮੇਰ ਬਾਜਵਾ, ਸੁਰਿੰਦਰ ਕੁਮਾਰ, ਸੁਰਜੀਤ ਕੁਮਾਰ, ਸੁੱਚਾ ਸਿੰਘ, ਜਸਕਰਨਜੀਤ ਸਿੰਘ, ਅਜੈ ਕੁਮਾਰ, ਯਸ਼ਪਾਲ ਸੰਧੂ, ਪ੍ਰਦੀਪ ਕੁਮਾਰ, ਸੁਨੀਲ ਸੈਣੀ, ਮਨਦੀਪ ਸਿੰਘ, ਛੋਟੋ ਲਾਲ ਸਮੇਤ ਕਈ ਹੋਰ ਮੈਂਬਰ ਵੱਡੀ ਗਿਣਤੀ ਵਿਚ ਸ਼ਾਮਿਲ ਸਨ | ਸਭ ਨੇ ਇਕਸੁਰ ਹੋ ਕੇ ਕਿਹਾ ਕਿ ਬਿਜਲੀ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਵੱਲੋਂ ਤੁਰੰਤ ਮਨਜ਼ੂਰ ਕਰਨਾ ਚਾਹੀਦਾ ਹੈ, ਰਵਾਨਗੀ ਵੇਲੇ ਆਗੂਆਂ ਨੇ ਕਿਹਾ ਕਿ ਬਿਜਲੀ ਮਜ਼ਦੂਰ ਪੰਜਾਬ ਦੀ ਰਗਾਂ ਵਿਚ ਕਰੰਟ ਵਾਂਗ ਕੰਮ ਕਰਦੇ ਹਨ | ਉਹ ਹਰ ਤਰ੍ਹਾਂ ਦੇ ਖ਼ਤਰੇ ਮੁੱਲ ਲੈ ਕੇ ਲੋਕਾਂ ਨੂੰ ਬਿਜਲੀ ਸਪਲਾਈ ਕਰਦੇ ਹਨ ਪਰ ਉਨ੍ਹਾਂ ਦੇ ਹੱਕਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਵੱਡੀ ਲੜਾਈ ਲੜੀ ਜਾਵੇਗੀ |
ਪਿਛਲੀ ਖ਼ਬਰ ਇੰਸ. ਤਰਲੋਕ ਸਿੰਘ ਸਾਹੀ ਨੇ ਬਾਜਵਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਲਗਾਤਾਰ ਪੈ ਰਹੇ ਮੀਂਹ ਕਾਰਨ ਕਈ ਪਿੰਡ ਪ੍ਰਭਾਵਿਤ, ਪਾਣੀ ਘਰਾਂ 'ਚ ਵੜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।