ਦਸੂਹਾ, 31 ਅਗਸਤ (ਕੌਸ਼ਲ)- ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਇੰਸਪੈਕਟਰ ਤਰਲੋਕ ਸਿੰਘ ਸਾਹੀ ਨੇ ਵਿਧਾਨ ਸਭਾ ਹਲਕਾ ਦਸੂਹਾ ਵਲੋਂ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ | ਇਸ ਬੈਠਕ ਦੌਰਾਨ ਪਾਰਟੀ ਦੀਆਂ ਮੌਜੂਦਾ ਸਰਗਰਮੀਆਂ, ਭਵਿੱਖੀ ਯੋਜਨਾਵਾਂ ਅਤੇ ਹਲਕੇ ਵਿਚ ਲੋਕਾਂ ਨੂੰ ਦਰਪੇਸ਼ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇੰਸਪੈਕਟਰ ਤਰਲੋਕ ਸਿੰਘ ਸਾਹੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜਦੀ ਆਈ ਹੈ ਅਤੇ ਆਗਾਮੀ ਸਮੇਂ ਵਿਚ ਵੀ ਜਨਹਿਤ ਦੇ ਹਰ ਮੁੱਦੇ 'ਤੇ ਪਾਰਟੀ ਲੋਕਾਂ ਨਾਲ ਖੜ੍ਹੀ ਰਹੇਗੀ | ਉਨ੍ਹਾਂ ਨੇ ਦਸੂਹਾ ਹਲਕੇ ਦੇ ਵਿਕਾਸ ਕਾਰਜਾਂ, ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਯੁਵਾਂ ਨੂੰ ਮੁੱਖ ਧਾਰਾ ਨਾਲ ਜੋੜਨ ਦੇ ਲਈ ਵੱਡੇ ਪੱਧਰ 'ਤੇ ਪਾਰਟੀ ਵੱਲੋਂ ਯਤਨਾਂ ਬਾਰੇ ਵੀ ਚਰਚਾ ਕੀਤੀ | ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ਤਰਲੋਕ ਸਿੰਘ ਸਾਹੀ ਦੇ ਜਜ਼ਬੇ ਅਤੇ ਲੋਕ ਸੇਵਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਹੀ ਲੋਕਾਂ ਦੀ ਅਸਲ ਨੁਮਾਇੰਦਗੀ ਕਰਦੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਜਿਹੜੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਨ੍ਹਾਂ ਨੂੰ ਪਾਰਟੀ ਪੱਧਰ 'ਤੇ ਪੂਰੀ ਤਰ੍ਹਾਂ ਉਠਾਇਆ ਜਾਵੇਗਾ | ਇਸ ਮੌਕੇ ਸਿਮਰਨਜੀਤ ਸਿੰਘ ਸਾਹੀ ਲੁਡਿਆਣੀ ਸਮੇਤ ਹੋਰ ਸਾਥੀ ਵੀ ਹਾਜ਼ਰ ਸਨ |