19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਭਾਕਿਯੂ ਕਾਦੀਆਂ ਵਲੋਂ ਮੁੱਖ ਮੰਤਰੀ ਦਾ ਘਿਰਾਓ 2 ਨੂੰ - ਧੁੱਗਾ

ਅਜੀਤ ਡੈਸਕ 01-09-2025
ਬੁੱਲ੍ਹੋਵਾਲ 31 ਅਗਸਤ (ਲੁਗਾਣਾ)-ਸੁਯੰਕਤ ਕਿਸਾਨ ਮੋਰਚੇ ਦੇ ਸੱਦੇ 'ਤੇ 2 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੇ ਘਰ ਦਾ ਘਿਰਾਓ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਵੱਡੇ ਕਾਫਲੇ ਵਿੱਚ ਆਪਣੀ ਹਾਜ਼ਰੀ ਲਗਵਾਏਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਨੇ ਫਤਿਹਪੁਰ ਜਠੇਰਿਆਂ ਦੇ ਸਥਾਨ 'ਤੇ ਕੀਤਾ | ਜਿਸ 'ਚ ਵੱਖ-ਵੱਖ ਆਗੂਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ | ਮੀਟਿੰਗ ਦੌਰਾਨ ਡਿਊਟੀਆਂ ਲਗਾਈਆਂ ਗਈਆਂ ਕਿ ਗੰਨੇ ਦੀ ਬਕਾਇਆ ਰਾਸ਼ੀ ਆਪਣੇ ਕਿਸਾਨ ਵੀਰਾਂ ਨੂੰ ਦਿਵਾਉਣ ਲਈ ਵੱਡੇ ਕਾਫਲੇ ਵਿੱਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਰਵਾਨਾ ਹੋਵੇਗਾ | ਜਿਸ 'ਚ ਗੰਨੇ ਦੀ ਬਕਾਇਆ ਰਾਸ਼ੀ ਲੈਣ ਲਈ 2 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ | ਇਸ ਦੌਰਾਨ ਸਮੂਹ ਕਿਸਾਨ ਵੀਰਾਂ ਨੇ ਵਿਸ਼ਵਾਸ ਦਿਵਾਇਆ ਕਿ ਵੱਡੇ ਇਕੱਠ ਕਰਕੇ ਪੰਜਾਬ ਸਰਕਾਰ ਤੋਂ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਧੁੱਗਾ ਨਾਲ ਸੂਬਾ ਕਮੇਟੀ ਮੈਂਬਰ ਸਤਪਾਲ ਸਿੰਘ ਡਡਿਆਣਾ, ਮੀਤ ਪ੍ਰਧਾਨ ਤਰਲੋਕ ਸਿੰਘ ਮਨੀ, ਸਲਾਹਕਾਰ ਸਰਨਾਗਰ ਸਿੰਘ ਜੰਡਿਆਲਾ, ਗੁਰਵਿੰਦਰ ਸਿੰਘ ਬਲਾਕ ਪ੍ਰਧਾਨ 1, ਪਰਮਿੰਦਰ ਸਿੰਘ ਕੰਧਾਲੀ ਬਲਾਕ ਪ੍ਰਧਾਨ ਟਾਂਡਾ, ਮਾਸਟਰ ਹਰਵਿੰਦਰ ਸਿੰਘ ਇਕਾਈ ਪ੍ਰਧਾਨ ਵਾਹਦ, ਹਰਦੀਪ ਸਿੰਘ ਇਕਾਈ ਪ੍ਰਧਾਨ ਪੰਡੋਰੀ ਭਵਾ, ਦਵਿੰਦਰ ਸਿੰਘ ਇਕਾਈ ਪ੍ਰਧਾਨ ਨੰਦਾਚੌਰ, ਗੁਰਵੀਰ ਸਿੰਘ ਇਕਾਈ ਪ੍ਰਧਾਨ ਗਰੋਆ,ਬਲਜੀਤ ਸਿੰਘ ਇਕਾਈ ਪ੍ਰਧਾਨ ਮੂਡੀਆ, ਰਵਿੰਦਰ ਸਿੰਘ ਤਾਜਪੁਰ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ ਫਤਿਹਪੁਰ, ਸਤਨਾਮ ਸਿੰਘ, ਕਿਰਪਾਲ ਸਿੰਘ ਧਾਲੀਵਾਲ, ਹੈਪੀ ਫਤਿਹਪੁਰ ਆਦਿ ਕਿਸਾਨ ਵੀਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਪਿਛਲੀ ਖ਼ਬਰ ਤੇਜ਼ ਮੀਂਹ ਕਾਰਨ ਵੱਖ-ਵੱਖ ਪਿੰਡਾਂ 'ਚ ਭਾਰੀ ਨੁਕਸਾਨ ਅਗਲੀ ਖ਼ਬਰ ਵਿਧਾਇਕ ਘੁੰਮਣ ਨੂੰ ਦੋਆਬਾ ਕਿਸਾਨ ਕਮੇਟੀ ਪੰਜਾਬ ਵਲੋਂ ਮੰਗ-ਪੱਤਰ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।