19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਅਕਾਲੀ ਦਲ ਹੜ੍ਹ ਪੀੜਤਾਂ ਨਾਲ ਡਟ ਕੇ ਖੜ੍ਹਾ- ਲੱਖੀ ਗਿਲਜੀਆਂ

ਅਜੀਤ ਡੈਸਕ 01-09-2025
ਹੁਸ਼ਿਆਰਪੁਰ, 31 ਅਗਸਤ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਹੀ ਇਕੋ ਇਕ ਅਜਿਹੇ ਲੀਡਰ ਹਨ, ਜੋ ਗਰੀਬ ਲੋਕਾਂ ਦੀ ਬਾਂਹ ਫੜਦੇ ਹਨ ਤੇ ਆਮ ਲੋਕਾਂ ਦੇ ਸੱਚੇ ਤੇ ਪੱਕੇ ਹਮਦਰਦ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਨੇ ਪਾਰਟੀ ਵਰਕਰਾਂ ਦੀ ਹੋਈ ਇਕੱਤਰਤਾ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੋ ਸੇਵਾ-ਭਾਵਨਾ ਨੂੰ ਮੁੱਖ ਰੱਖਦਿਆਂ ਜਿੱਥੇ ਲਗਾਤਾਰ ਪਾਰਟੀ ਦੀ ਮਜ਼ਬੂਤੀ ਵਾਸਤੇ ਮਿਹਨਤ ਕਰ ਰਹੇ ਹਨ, ਉੱਥੇ ਪੰਜਾਬ 'ਚ ਆਏ ਭਾਰੀ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਪਿੰਡਾਂ 'ਚ ਜਾਇਜ਼ਾ ਲੈਣ ਵੀ ਪਹੁੰਚੇ ਹਨ | ਲੱਖੀ ਗਿਲਜੀਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵਲੋਂ ਪਿੰਡਾਂ ਦੇ ਲੋਕਾਂ ਨੂੰ ਜੋ ਹੌਸਲਾ ਦਿੱਤਾ ਅਤੇ ਜੋ ਗਰੀਬ ਲੋਕਾਂ ਦੀ ਬਾਂਹ ਫੜ੍ਹੀ, ਉਸ ਨਾਲ ਪੰਜਾਬ ਦੇ ਲੋਕਾਂ ਨੂੰ ਯਕੀਨ ਹੋ ਗਿਆ ਕਿ ਸੂਬੇ ਪੰਜਾਬ 'ਚ ਇੱਕੋ ਇੱਕ ਲੀਡਰ ਸੁਖਬੀਰ ਸਿੰਘ ਬਾਦਲ ਹੀ ਹਨ, ਜਿਹੜੇ ਹਰੇਕ ਵਰਗ ਦੀ ਨਬਜ਼ ਨੂੰ ਪਹਿਚਾਣਦਿਆਂ ਸੂਬੇ ਦਾ ਅਤੇ ਪੰਜਾਬ ਦੇ ਲੋਕਾਂ ਦਾ ਭਲਾ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਭਾਰੀ ਹੜ੍ਹਾਂ ਕਾਰਨ ਪੰਜਾਬ 'ਚ ਹੋਏ ਵੱਡੇ ਨੁਕਸਾਨ ਦੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਹੜ੍ਹ ਪੀੜਤ ਲੋਕਾਂ ਵਾਸਤੇ ਡੀਜ਼ਲ, ਜਨਰੇਟਰ, ਖਾਦਾਂ, ਲੰਗਰ, ਪਸ਼ੂਆਂ ਵਾਸਤੇ ਚਾਰਾ ਅਤੇ ਹੋਰ ਵੱਖ-ਵੱਖ ਤਰ੍ਹਾਂ ਦੀ ਜੋ ਮਦਦ ਕੀਤੀ ਹੈ, ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਜੌਹਲ, ਸੀਨੀਅਰ ਦਲਿਤ ਅਕਾਲੀ ਆਗੂ ਸਰਬਜੀਤ ਸਿੰਘ ਮੌਮੀ ਟਾਂਡਾ, ਇਕਬਾਲ ਸਿੰਘ ਖੇੜਾ, ਨਿਰਮਲ ਸਿੰਘ ਭੀਲੋਵਾਲ, ਸਤਨਾਮ ਸਿੰਘ ਬੰਟੀ, ਈਸ਼ਰ ਸਿੰਘ ਮੰਝਪੁਰ, ਕਸ਼ਮੀਰ ਸਿੰਘ ਬੱਬਲੂ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ ਗੜ੍ਹਸ਼ੰਕਰ ਵਿਖੇ ਗੁਰਮਤਿ ਸਮਾਗਮ 8 ਨੂੰ ਅਗਲੀ ਖ਼ਬਰ ਹੁਸ਼ਿਆਰਪੁਰ ਤੇ ਆਸ ਪਾਸ ਦੇ ਇਲਾਕੇ 'ਚ ਭਾਰੀ ਮੀਂਹ ਨਾਲ ਜਨ ਜੀਵਨ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।