ਟਾਂਡਾ ਉੜਮੁੜ, 31 ਅਗਸਤ (ਭਗਵਾਨ ਸਿੰਘ ਸੈਣੀ)- ਬਿਆਸ ਦਰਿਆ ਕਿਨਾਰੇ ਪੈਂਦੇ ਕਈ ਪਿੰਡਾਂ ਵਿਚ ਪਾਣੀ ਭਰ ਜਾਣ ਕਾਰਨ ਲੋਕਾਂ ਨੂੰ ਘਰ ਬਾਹਰ ਛੱਡ ਕੇ ਸੁਰੱਖਿਅਤ ਥਾਵਾਂ 'ਤੇ ਸ਼ਰਨ ਲੈਣੀ ਪਈ ਹੈ ਜਿਸ ਕਾਰਨ ਲੋਕ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ | ਹੜ੍ਹ ਪ੍ਰਭਾਵਿਤ ਲੋਕਾਂ ਲਈ ਇਲਾਕੇ ਦੀਆਂ ਸਵੈ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ ਅਤੇ ਉਨ੍ਹਾਂ ਦੀ ਸਹਾਇਤਾ ਲਈ ਹਰ ਸੰਭਵ ਮਦਦ ਕਰ ਰਹੀਆਂ ਹਨ | ਅੱਜ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਬਾਬਾ ਹਰਪ੍ਰੀਤ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਦੀ ਅਗਵਾਈ 'ਚ ਸੰਗਤਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਲਈ ਲੰਗਰ, ਪੀਣ ਵਾਲਾ ਪਾਣੀ ਅਤੇ ਹੋਰ ਖਾਣ ਪੀਣ ਦੀਆਂ ਜ਼ਰੂਰੀ ਵਸਤਾਂ ਦੀ ਭਾਰੀ ਖੇਪ ਰਵਾਨਾ ਕੀਤੀ | ਇਸ ਮੌਕੇ ਬਾਬਾ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰਦੁਆਰਾ ਟਾਹਲੀ ਸਾਹਿਬ ਤੋਂ ਹੜ੍ਹ ਪ੍ਰਭਾਵਿਤ ਖੇਤਰ ਅਜਨਾਲਾ, ਸ੍ਰੀ ਅੰਮਿ੍ਤਸਰ, ਟਾਂਡਾ ਖੇਤਰ ਦੇ ਬਿਆਸ ਦਰਿਆ ਨਾਲ ਲਗਦੇ ਪਿੰਡਾਂ ਲਈ ਇਹ ਸੇਵਾ ਜਾਰੀ ਹੈ ਅਤੇ ਲੋੜ ਅਨੁਸਾਰ ਜਾਰੀ ਰਹੇਗੀ | ਇਸ ਮੌਕੇ ਉਨ੍ਹਾਂ ਨਾਲ ਬਾਬਾ ਕੁਲਦੀਪ ਸਿੰਘ ਜਥੇਦਾਰ ਦਵਿੰਦਰ ਸਿੰਘ ਮੂਨਕਾਂ, ਬੀਬੀ ਹਰਵਿੰਦਰ ਕੌਰ, ਕੁਲਦੀਪ ਸਿੰਘ ਕਰਾਲਾ, ਨਿਰਮਲ ਸਿੰਘ, ਜਸਪ੍ਰੀਤ ਸਿੰਘ, ਦਵਿੰਦਰ ਸਿੰਘ, ਗੰਭੋਵਾਲ, ਜੀਤਾ ਸਿੰਘ, ਪ੍ਰਭਕਰਨ ਸਿੰਘ, ਜਸ਼ਨ ਸਿੰਘ, ਮਨਪ੍ਰੀਤ ਸਿੰਘ, ਰਾਜਵੀਰ ਸਿੰਘ ਹਾਜ਼ਰ ਸਨ |