ਹਰਿਆਣਾ, 31 ਅਗਸਤ (ਹਰਮੇਲ ਸਿੰਘ ਖੱਖ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ 'ਚ ਮਹਾਰਾਣਾ ਪ੍ਰਤਾਪ ਸਰਕਾਰੀ ਕਾਲਜ ਢੋਲਬਾਹਾ ਦੇ ਬੀ.ਏ ਆਖ਼ਰੀ ਸਾਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਗੁਰਮੀਤ ਸਿੰਘ ਨੇ ਦੱਸਿਆ ਕਾਲਜ ਦੇ ਬੀ.ਏ ਆਖ਼ਰੀ ਸਾਲ (ਸਮੈਸਟਰ 6ਵਾਂ) ਦੇ ਨਤੀਜੇ 'ਚੋਂ ਪਾਇਲ ਪੁੱਤਰੀ ਕਸ਼ਮੀਰ ਸਿੰਘ ਨੇ 70.2 ਫ਼ੀਸਦੀ ਅੰਕ ਲੈ ਕੇ ਪਹਿਲਾ, ਕਲਪਨਾ ਪੁੱਤਰੀ ਬੂਟਾ ਰਾਮ ਨੇ 69.37 ਫ਼ੀਸਦੀ ਅੰਕ ਲੈ ਕੇ ਦੂਜਾ ਅਤੇ ਸਾਕਸ਼ੀ ਪੁੱਤਰੀ ਅਸ਼ੋਕ ਕੁਮਾਰ ਨੇ 68.7 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਗੁਰਮੀਤ ਸਿੰਘ ਨੇ ਕਿਹਾ ਕਿ ਕਾਲਜ ਦੇ ਚੰਗੇ ਨਤੀਜੇ ਲਈ ਵਿਦਿਆਰਥੀਆਂ ਦੀ ਲਗਨ ਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਹੈ | ਇਸ ਮੌਕੇ ਕਾਲਜ ਸਟਾਫ਼ ਨੇ ਵੀ ਅੱਵਲ ਆਏ ਬੱਚਿਆਂ ਨੂੰ ਵਧਾਈ ਦਿੱਤੀ |