06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸਟਾਫ਼ ਨੇ ਹੜ੍ਹ ਪੀੜਤਾਂ ਲਈ ਸਹਾਇਤਾ ਰਾਸ਼ੀ ਭੇਜੀ

ਅਜੀਤ ਡੈਸਕ 03-09-2025
ਗੜ੍ਹਦੀਵਾਲਾ, 2 ਸਤੰਬਰ (ਚੱਗਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪਿ੍ੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਸਮੂਹ ਸਟਾਫ਼ ਨੇ ਹੜ੍ਹ ਪੀੜਤਾਂ ਲਈ ਰਾਸ਼ੀ ਤੇ ਜ਼ਰੂਰੀ ਸਾਮਾਨ ਭੇਜ ਕੇ ਪੀੜਤ ਪਰਿਵਾਰਾਂ ਦੀ ਮਦਦ ਕੀਤੀ | ਕਾਲਜ ਪ੍ਰਬੰਧਕੀ ਕਮੇਟੀ ਅਤੇ ਪਿ੍ੰਸੀਪਲ ਦੀ ਅਗਵਾਈ ਹੇਠ ਸਟਾਫ਼ ਮੈਂਬਰਾਂ ਵਲੋਂ ਰਾਸ਼ੀ ਇਕੱਠੀ ਕੀਤੀ ਗਈ | ਇਸ ਮੌਕੇ ਪਿ੍ੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਖਾਲਸਾ ਕਾਲਜ ਸਿਰਫ਼ ਪੜ੍ਹਾਈ ਤੱਕ ਸੀਮਤ ਨਹੀਂ ਹੈ, ਸਗੋਂ ਇਹ ਹਮੇਸ਼ਾਂ ਹੀ ਸਮਾਜਿਕ ਜ਼ਿੰਮੇਵਾਰੀਆਂ ਨੂੰ ਨਿਭਾਉਣ ਲਈ ਤਿਆਰ ਰਹਿੰਦਾ ਹੈ | ਸਟਾਫ਼ ਮੈਂਬਰਾਂ ਨੇ ਵੀ ਕਿਹਾ ਕਿ ਜਦੋਂ ਕਿਸੇ ਸਮਾਜ ਦੇ ਲੋਕ ਦੁੱਖ-ਤਕਲੀਫ਼ਾਂ ਵਿਚ ਫਸੇ ਹੋਣ, ਤਾਂ ਉਨ੍ਹਾਂ ਦੀ ਮਦਦ ਕਰਨਾ ਮਨੁੱਖਤਾ ਦਾ ਫਰਜ਼ ਹੈ |
ਪਿਛਲੀ ਖ਼ਬਰ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਮੌਕ ਇੰਟਰਵਿਊ ਸੈਸ਼ਨ ਕਰਵਾਇਆ ਅਗਲੀ ਖ਼ਬਰ ਸੰਤ ਸੇਵਾ ਸਿੰਘ ਰਾਮਪੁਰ ਖੇੜਾ ਵਿਦੇਸ਼ ਤੋਂ ਪਰਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।