14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਨਵੇਂ ਬਣੇ ਅਕਾਲੀ ਦਲ ਦੀ ਪੂਰਨ ਸੁਰਜੀਤੀ ਲਈ ਪਿੰਡ ਭੱਟੀਆਂ ਜੱਟਾਂ ਵਿਖੇ ਮੀਟਿੰਗ

ਅਜੀਤ ਡੈਸਕ 22-09-2025
ਐਮਾਂ ਮਾਂਗਟ, 21 ਸਤੰਬਰ (ਗੁਰਾਇਆ)-ਨਵੇਂ ਬਣੇ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਸਮੁੱਚੀ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਕਾਲੀ ਦਲ ਦੀ ਪੁਨਰ ਸੁਰਜੀਤੀ ਵਾਸਤੇ ਨਿਰਮਲ ਸਿੰਘ ਚੀਫ਼ ਇੰਜੀਨੀਅਰ ਦੀ ਅਗਵਾਈ ਹੇਠ ਮੋਹਣ ਸਿੰਘ ਸਾਬਕਾ ਸਰਪੰਚ ਤੇ ਮੌਜੂਦਾ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਪਿੰਡ ਟਾਂਡਾ ਰਾਮ ਸਹਾਏ, ਸੂਬੇਦਾਰ ਸੁਰਿੰਦਰ ਸਿੰਘ, ਸ਼ਵਿੰਦਰ ਸਿੰਘ, ਚੰਨਣ ਸਿੰਘ, ਚਰਨਜੀਤ ਸਿੰਘ ਨੇ ਪਿੰਡ ਭੱਟੀਆਂ ਜੱਟਾਂ ਵਿਖੇ ਪਿੰਡ ਦੇ ਪਤਵੰਤੇ ਸੱਜਣਾਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਪਿੰਡ ਦੇ ਸਾਰੇ ਹੀ ਮੁਹਤਬਰ ਵਿਅਕਤੀਆਂ ਨੇ ਗੱਲਬਾਤ ਸੁਣੀਂ ਤੇ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਆਪਣੇ ਸੁਝਾਅ ਦਿੱਤੇ | ਉਨ੍ਹਾਂ ਆਉਣ ਵਾਲੇ ਸਮੇਂ 'ਚ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਅਧੀਨ ਪਾਰਟੀ ਨਾਲ ਚੱਲਣ ਦਾ ਪ੍ਰਣ ਕੀਤਾ | ਇਸ ਮੌਕੇ ਜੋ ਪੰਜਾਬ ਵਾਸੀਆਂ ਇਸ ਮੌਕੇ 'ਤੇ ਹੜ੍ਹਾਂ ਦੀ ਮਾਰ ਇਕ ਆਫ਼ਤ ਬਣ ਕੇ ਪੰਜਾਬ ਵਾਸੀਆਂ 'ਤੇ ਪਈ ਹੈ ਉਸ 'ਤੇ ਵੀ ਵਿਚਾਰ ਹੋਇਆ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਹੜ੍ਹ ਪੀੜਤਾਂ ਦੀ ਮਦਦ ਕਰਨ ਦੀ ਸਹਿਮਤੀ ਬਣੀ | ਇਸ ਮੌਕੇ ਪਿੰਡ ਦੇ ਪਤਵੰਤੇ ਤਰਲੋਕ ਸਿੰਘ, ਬਾਬਾ ਪਰਮਜੀਤ ਸਿੰਘ, ਪ੍ਰਧਾਨ ਸਤਨਾਮ ਸਿੰਘ, ਐਸ. ਪੀ. ਨਿਰਮਲ ਸਿੰਘ, ਸਰੂਪ ਸਿੰਘ, ਸੁਰਿੰਦਰ ਸਿੰਘ, ਚਰਨਜੀਤ ਸਿੰਘ, ਇੰਸਪੈਕਟਰ ਕਿਰਪਾਲ ਸਿੰਘ, ਬੀਬੀ ਮਨਜੀਤ ਕੌਰ, ਬੀਬੀ ਕੁਲਦੀਪ ਕੌਰ, ਬੀਬੀ ਕੁਲਵਿੰਦਰ ਕੌਰ, ਬੀਬੀ ਦਲਜੀਤ ਕੌਰ, ਬੀਬੀ ਜਸਵਿੰਦਰ ਕੌਰ ਅਤੇ ਹੋਰ ਪਤਵੰਤੇ ਸੱਜਣਾਂ ਨੇ ਮੀਟਿੰਗ ਵਿਚ ਹਾਜ਼ਰੀ ਭਰੀ |
ਪਿਛਲੀ ਖ਼ਬਰ ਐਸ. ਡੀ. ਐਮ. ਨੇ ਨਸਰਾਲਾ ਅਨਾਜ ਮੰਡੀ 'ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਕਾਲੇਵਾਲ ਫੱਤੂ ਦੇ ਪਰਿਵਾਰ ਵਲੋਂ ਲੜਕੇ 'ਤੇ ਝੂਠਾ ਪਰਚਾ ਕਰਨ ਦਾ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।