14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਐਸ. ਡੀ. ਐਮ. ਨੇ ਨਸਰਾਲਾ ਅਨਾਜ ਮੰਡੀ 'ਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਜੀਤ ਡੈਸਕ 22-09-2025
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ 'ਤੇ ਐਸ. ਡੀ. ਐਮ. ਗੁਰਸਿਮਰਨਜੀਤ ਕੌਰ ਨੇ ਨਸਰਾਲਾ ਅਨਾਜ ਮੰਡੀ ਦਾ ਦੌਰਾ ਕੀਤਾ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਨਿਰੀਖਣ ਦੌਰਾਨ ਐਸ. ਡੀ. ਐਮ. ਨੇ ਮੰਡੀ 'ਚ ਝੋਨੇ ਦੀ ਆਮਦ, ਖ਼ਰੀਦ ਪ੍ਰਬੰਧਾਂ ਤੇ ਮਜ਼ਦੂਰਾਂ ਲਈ ਸਹੂਲਤਾਂ ਦਾ ਬਰੀਕੀ ਨਾਲ ਨਿਰੀਖਣ ਕੀਤਾ | ਉਨ੍ਹਾਂ ਨੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਰਹਿਣ-ਸਹਿਣ ਅਤੇ ਖਾਣੇ ਦੇ ਪ੍ਰਬੰਧਾਂ ਬਾਰੇ ਪੁੱਛਿਆ | ਉਨ੍ਹਾਂ ਦੱਸਿਆ ਕਿ ਸਾਰੇ ਮਜ਼ਦੂਰਾਂ ਕੋਲ ਆਧਾਰ ਕਾਰਡ ਹਨ | ਉਨ੍ਹਾਂ ਦੱਸਿਆ ਕਿ ਮੰਡੀ 'ਚ ਝੋਨੇ ਦੀ ਨਮੀ ਦੀ ਮਾਤਰਾ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕਿਸਾਨ ਨਿਰਧਾਰਿਤ ਮਾਪਦੰਡਾਂ ਅਨੁਸਾਰ ਸਿਰਫ਼ 17 ਫ਼ੀਸਦੀ ਤੋਂ ਘੱਟ ਨਮੀ ਵਾਲੀ ਫ਼ਸਲ ਹੀ ਲਿਆ ਰਹੇ ਹਨ | ਇਸ ਨਾਲ ਪਾਰਦਰਸ਼ੀ ਤੇ ਸੁਚਾਰੂ ਖ਼ਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਉਂਦਾ ਹੈ | ਐਸ. ਡੀ. ਐਮ. ਨੇ ਮੰਡੀ 'ਚ ਖ਼ਰੀਦ ਏਜੰਸੀਆਂ ਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਅਧਿਕਾਰੀਆਂ ਨੂੰ ਮੰਡੀਆਂ 'ਚ ਸਫ਼ਾਈ, ਪੀਣ ਵਾਲੇ ਪਾਣੀ, ਪਖਾਨੇ ਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਖ਼ਰੀਦ ਲਈ ਸਰਕਾਰ ਦੁਆਰਾ ਨਿਰਧਾਰਿਤ ਮਾਪਦੰਡਾਂ ਦੀ ਪਾਲਣਾ ਕਰਨ ਅਤੇ ਨਿਰਧਾਰਿਤ ਨਮੀ ਵਾਲੀ ਮਾਤਰਾ ਵਾਲਾ ਝੋਨਾ ਲਿਆਉਣ |
ਪਿਛਲੀ ਖ਼ਬਰ ਹੜ੍ਹ ਪੀੜਤ ਪਰਿਵਾਰਾਂ ਦੇ ਪਸ਼ੂਆਂ ਲਈ ਫੀਡ ਤੇ ਤੂੜੀ ਭੇਜੀ ਅਗਲੀ ਖ਼ਬਰ ਨਵੇਂ ਬਣੇ ਅਕਾਲੀ ਦਲ ਦੀ ਪੂਰਨ ਸੁਰਜੀਤੀ ਲਈ ਪਿੰਡ ਭੱਟੀਆਂ ਜੱਟਾਂ ਵਿਖੇ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।