14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਐਸ. ਡੀ. ਐਮ. ਦੀ ਪ੍ਰਧਾਨਗੀ ਹੇਠ ਹੋਈ ਪਰਾਲੀ ਪ੍ਰਬੰਧਨ ਸੰਬੰਧੀ ਮੀਟਿੰਗ

ਅਜੀਤ ਡੈਸਕ 22-09-2025
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਐਸ. ਡੀ. ਐਮ. ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ ਦੀ ਪ੍ਰਧਾਨਗੀ ਹੇਠ ਐਸ. ਡੀ. ਐਮ. ਦਫ਼ਤਰ ਵਿਖੇ ਪਰਾਲੀ ਪ੍ਰਬੰਧਨ ਸੰਬੰਧੀ ਮੀਟਿੰਗ ਹੋਈ | ਮੀਟਿੰਗ 'ਚ ਸਾਰੇ ਤਹਿਸੀਲਦਾਰ/ਨਾਇਬ ਤਹਿਸੀਲਦਾਰ, ਖੇਤੀਬਾੜੀ ਵਿਕਾਸ ਅਧਿਕਾਰੀ, ਪੁਲਿਸ ਸਟੇਸ਼ਨ ਇੰਚਾਰਜ, ਕਲੱਸਟਰ ਅਤੇ ਨੋਡਲ ਅਧਿਕਾਰੀ, ਜ਼ਿਲ੍ਹਾ ਫਾਇਰ ਅਫ਼ਸਰ, ਸਿਹਤ ਵਿਭਾਗ, ਜੰਗਲਾਤ ਵਿਭਾਗ ਤੇ ਹੋਰ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ | ਮੀਟਿੰਗ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਿਭਾਗ ਵਾਰ ਜ਼ਿੰਮੇਵਾਰੀਆਂ ਸਪੱਸ਼ਟ ਕੀਤੀਆਂ ਗਈਆਂ | ਐਸ. ਡੀ. ਐਮ. ਨੇ ਅਧਿਕਾਰੀਆਂ ਨੂੰ ਉਨ੍ਹਾਂ ਪਿੰਡਾਂ 'ਚ ਵਿਸ਼ੇਸ਼ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਜਿਥੇ ਪਿਛਲੇ ਸਾਲ ਪਰਾਲੀ ਸਾੜਨ ਦੀਆਂ ਘਟਨਾਵਾਂ ਜ਼ਿਆਦਾ ਹੋਈਆਂ ਸਨ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਮਸ਼ੀਨਰੀ ਦੀ ਉਪਲਬਧਤਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਤੇ ਪਿੰਡ ਪੱਧਰ 'ਤੇ ਜਾਗਰੂਕਤਾ ਪ੍ਰੋਗਰਾਮ ਨਿਯਮਤ ਤੌਰ 'ਤੇ ਚਲਾਏ ਜਾਣੇ ਚਾਹੀਦੇ ਹਨ | ਉਨ੍ਹਾਂ ਸਪੱਸ਼ਟ ਕੀਤਾ ਕਿ ਪਰਾਲੀ ਸਾੜਨਾ ਵਾਤਾਵਰਨ ਦੇ ਨਾਲ-ਨਾਲ ਜਨਤਕ ਸਿਹਤ ਲਈ ਵੀ ਹਾਨੀਕਾਰਕ ਹੈ | ਇਸ ਲਈ ਪੰਚਾਇਤਾਂ ਦੇ ਨੁਮਾਇੰਦਿਆਂ, ਨੰਬਰਦਾਰਾਂ ਤੇ ਕਿਸਾਨਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਿਆ ਜਾਣਾ ਚਾਹੀਦਾ ਹੈ | ਐਸ. ਡੀ. ਐਮ. ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੀ ਕਿਸੇ ਵੀ ਘਟਨਾ ਦੀ ਤੁਰੰਤ ਰਿਪੋਰਟ ਕੀਤੀ ਜਾਵੇ | ਜ਼ਿਲ੍ਹਾ ਫਾਇਰ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਉਹ ਕਿਸੇ ਵੀ ਅੱਗ ਲੱਗਣ ਦੀ ਸੂਰਤ 'ਚ ਤੁਰੰਤ ਕੰਟਰੋਲ ਰੂਮ ਨੂੰ ਸੂਚਿਤ ਕਰਨ ਤੇ ਰਾਹਤ ਕਾਰਜਾਂ ਲਈ ਪੂਰੀ ਤਰ੍ਹਾਂ ਤਿਆਰ ਰਹਿਣ | ਐਸ. ਡੀ. ਐਮ. ਗੁਰਸਿਮਰਨਜੀਤ ਕੌਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਵਿਚ ਸਫਲਤਾ ਸਾਰੇ ਵਿਭਾਗਾਂ ਵਿਚਕਾਰ ਤਾਲਮੇਲ ਨਾਲ ਹੀ ਸੰਭਵ ਹੈ | ਉਨ੍ਹਾਂ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੰਮ ਨੂੰ ਜਨਤਕ ਜਾਗਰੂਕਤਾ ਮੁਹਿੰਮ ਵਜੋਂ ਲੈਣ ਤਾਂ ਜੋ ਜ਼ਿਲ੍ਹੇ ਨੂੰ ਪਰਾਲੀ ਮੁਕਤ ਬਣਾਉਣ ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ |
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ, ਬਰਮਿੰਘਮ ਵਲੋਂ ਮਹਾਰਾਜਾ ਦਲੀਪ ਸਿੰਘ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਢੱਡੇ ਫ਼ਤਹਿ ਸਿੰਘ ਵਿਖੇ ਪਹਿਲਾ ਵਾਲੀਬਾਲ ਟੂਰਨਾਮੈਂਟ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।