13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਨਸ਼ੀਲੀਆਂ ਗੋਲੀਆਂ ਸਮੇਤ 1 ਕਾਬੂ

ਅਜੀਤ ਡੈਸਕ 22-09-2025
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਏ. ਐੱਸ. ਆਈ. ਰਾਜੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਨੇ ਪਿੰਡ ਡੱਲੇਵਾਲ ਦੇ ਗੁਰਦੁਆਰਾ ਨਜ਼ਦੀਕ ਇਕ ਪੈਦਲ ਵਿਅਕਤੀ ਨੂੰ ਕਾਬੂ ਕੀਤਾ, ਜਿਸ ਨੇ ਆਪਣਾ ਨਾਂਅ ਸੁਖਪਾਲ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਮੋਰਾਂਵਾਲੀ ਦੱਸਿਆ | ਜਿਸ ਦੀ ਤਲਾਸ਼ੀ ਦੌਰਾਨ ਉਸ ਪਾਸੋਂ ਬਿਨਾਂ ਲੇਬਲ 30 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਪੁਲਿਸ ਨੇ ਸੁਖਪਾਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ |
ਪਿਛਲੀ ਖ਼ਬਰ ਮੰਡਿਆਲਾ 'ਚ ਵਾਪਰੇ ਹਾਦਸੇ ਸੰਬੰਧੀ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਗੁਰੂ ਅਮਰਦਾਸ ਸੀਨੀਅਰ ਸੈਕੰਡਰੀ ਸਕੂਲ ਨੇ ਕਲਾ ਉਤਸਵ ਵਿਚ ਦਰਜ ਕਰਵਾਈ ਸ਼ਾਨਦਾਰ ਜਿੱਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।