12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ

ਅਜੀਤ ਡੈਸਕ 22-09-2025
ਟਾਂਡਾ ਉੜਮੁੜ, 21 ਸਤੰਬਰ (ਭਗਵਾਨ ਸਿੰਘ ਸੈਣੀ)-ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਜ਼ਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਤਿਹਾਸਿਕ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਵਿਖੇ ਧਾਰਮਿਕ ਸਮਾਗਮ ਕਰਵਾਇਆ | ਭਾਈ ਹਰਪ੍ਰੀਤ ਸਿੰਘ ਤੇ ਬਾਬਾ ਕੁਲਦੀਪ ਸਿੰਘ ਦੀ ਦੇਖ ਰੇਖ ਵਿਚ ਕਰਵਾਏ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਲੜੀਵਾਰ ਭੋਗ ਪਾਏ ਗਏ ਉਪਰੰਤ ਖੁੱਲੇ੍ਹ ਦੀਵਾਨ ਹਾਲ 'ਚ ਕੀਰਤਨ ਦਰਬਾਰ ਕਰਵਾਇਆ | ਇਸ ਮੌਕੇ ਬਾਬਾ ਹਰਭਜਨ ਸਿੰਘ ਸੋਤਲੇ ਵਾਲੇ ਤੇ ਭਾਈ ਕੁਲਵਿੰਦਰ ਸਿੰਘ ਕੰਗ ਮਾਈ ਦੇ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ | ਇਸ ਮੌਕੇ ਭਾਰੀ ਗਿਣਤੀ ਵਿਚ ਆਈਆਂ ਹੋਈਆਂ ਸੰਗਤਾਂ ਨੇ ਧੰਨ ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ ਤੇ ਗੁਰਦੁਆਰਾ ਸਾਹਿਬ ਵਿਖੇ ਆਪਣੀ ਹਾਜ਼ਰੀ ਲਗਵਾਈ | ਸਮਾਗਮ ਦੌਰਾਨ ਬਾਬਾ ਕੁਲਦੀਪ ਸਿੰਘ ਤੇ ਭਾਈ ਹਰਪ੍ਰੀਤ ਸਿੰਘ ਵਲੋਂ ਜਿੱਥੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਉਥੇ ਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਵੇਵਸ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ ਲਗਾਇਆ, ਜਿਸ 'ਚ ਕਰੀਬ 150 ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕੀਤਾ ਤੇ ਦਵਾਈਆਂ ਵੀ ਦਿੱਤੀਆਂ ਗਈਆਂ | ਇਸ ਮੌਕੇ ਸੰਦੀਪ ਸਿੰਘ ਕਰਾਲਾ, ਜਸ਼ਨਦੀਪ ਸਿੰਘ, ਪ੍ਰਭਦੀਪ ਸਿੰਘ, ਪ੍ਰਭ ਕਰਨ ਸਿੰਘ, ਰਮਨਦੀਪ ਸਿੰਘ, ਬਲਜੀਤ ਸਿੰਘ ਦਿਲ ਸ਼ੇਰ ਸਿੰਘ, ਜਰਨੈਲ ਸਿੰਘ, ਜਸਪ੍ਰੀਤ ਸਿੰਘ ਹਰਸੀ ਪਿੰਡ ਤੇ ਦੂਰ ਦੁਰਾਡੇ ਤੋਂ ਆਈਆਂ ਹੋਈਆਂ ਸੰਗਤਾਂ ਨੇ ਆਪਣੀ ਹਾਜ਼ਰੀ ਲਗਵਾਈ |
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼-ਬੀਬੀ ਬਲਬੀਰ ਕੌਰ ਅਗਲੀ ਖ਼ਬਰ ਖ਼ਾਲਸਾ ਕਾਲਜ ਦਾ ਐੱਮ. ਏ. ਹਿਸਟਰੀ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।