11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਜੇਲ੍ਹ 'ਚ ਤਾਇਨਾਤ ਹੌਲਦਾਰ ਤੋਂ ਮਿਲੀ ਪਾਬੰਦੀਸ਼ੁਦਾ ਸਮਗਰੀ, ਗਿ੍ਫ਼ਤਾਰ

ਅਜੀਤ ਡੈਸਕ 22-09-2025
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)-ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਜਾਂਚ ਦੌਰਾਨ ਜੇਲ੍ਹ 'ਚ ਤਾਇਨਾਤ ਇਕ ਹੌਲਦਾਰ ਕੋਲੋਂ ਪਾਬੰਦੀਸ਼ੁਦਾ ਸਮਗਰੀ ਬਰਾਮਦ ਕੀਤੀ ਹੈ | ਥਾਣਾ ਸਿਟੀ ਪੁਲਿਸ ਨੇ ਇਸ ਸੰਬੰਧ 'ਚ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਸਹਾਇਕ ਸੁਪਰਿਟੇਡੈਂਟ ਸਤਨਾਮ ਸਿੰਘ ਨੇ ਦੱਸਿਆ ਕਿ ਜੇਲ੍ਹ ਸਟਾਫ਼ ਨੇ ਹੌਲਦਾਰ ਰਣਜੀਤ ਸਿੰਘ ਵਾਸੀ ਮੂਨਕ ਖ਼ੁਰਦ ਤੋਂ ਇਕ ਕੀ ਪੈਡ ਮੋਬਾਈਲ ਤੇ ਖੁੱਲ੍ਹਾ ਤੰਬਾਕੂ ਦੇ ਇਲਾਵਾ 9.60 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕੀਤਾ ਹੈ | ਥਾਣਾ ਸਿਟੀ ਪੁਲਿਸ ਨੇ ਉਕਤ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਉਸ ਨੰੂ ਗਿ੍ਫ਼ਤਾਰ ਕਰਕੇ ਕਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਹਰਿਆਣਾ ਕਾਲਜ 'ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਦਾ ਸਨਮਾਨ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼-ਬੀਬੀ ਬਲਬੀਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।