11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਹਰਿਆਣਾ ਕਾਲਜ 'ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ ਦਾ ਸਨਮਾਨ

ਅਜੀਤ ਡੈਸਕ 22-09-2025
ਹਰਿਆਣਾ, 21 ਸਤੰਬਰ (ਹਰਮੇਲ ਸਿੰਘ ਖੱਖ)-ਜੀ. ਜੀ. ਡੀ. ਐਸ. ਡੀ. ਕਾਲਜ ਹਰਿਆਣਾ ਵਿਖੇ ਪਿ੍ੰਸੀਪਲ ਡਾ. ਰਾਜੀਵ ਕੁਮਾਰ ਦੀ ਅਗਵਾਈ 'ਚ ਪੁਰਾਣੇ ਵਿਦਿਆਰਥੀ ਤੇ ਉੱਘੇ ਅਧਿਆਪਕ ਆਗੂ ਪਿ੍ੰਸੀਪਲ ਅਮਨਦੀਪ ਸ਼ਰਮਾ ਨੂੰ ਬਤੌਰ ਉਪ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.) ਬਣਨ 'ਤੇ ਸਨਮਾਨਿਤ ਕੀਤਾ | ਇਸ ਮੌਕੇ ਪਿੰ੍ਰਸੀਪਲ ਰਾਜੀਵ ਸ਼ਰਮਾ ਨੇ ਕਿਹਾ ਕਿ ਪਿ੍ੰਸੀਪਲ ਅਮਨਦੀਪ ਸ਼ਰਮਾ ਵਿਦਿਆਰਥੀ ਸਮੇਂ ਤੋਂ ਹੀ ਕਾਲਜ ਦੀਆਂ ਵਿੱਦਿਅਕ ਤੇ ਸੱਭਿਆਚਾਰਕ ਸਰਗਰਮੀਆਂ ਲਈ ਅਗਾਂਹਵਧੂ ਵਿਦਿਆਰਥੀ ਵਜੋਂ ਰਹੇ ਹਨ ਤੇ ਇਸ ਸ਼ਖ਼ਸੀਅਤ ਨੇ ਬਤੌਰ ਅਧਿਆਪਕ ਤੇ ਪਿ੍ੰਸੀਪਲ ਵਜੋਂ ਸੇਵਾਵਾਂ ਨਿਭਾਉਂਦਿਆਂ ਅਧਿਆਪਨ ਦੇ ਖੇਤਰ 'ਚ ਅਹਿਮ ਭੂਮਿਕਾ ਨਿਭਾਈ ਗਈ | ਇਸ ਮੌਕੇ ਕਾਲਜ ਦੀ ਸਮੂਹ ਪ੍ਰਬੰਧਕ ਕਮੇਟੀ ਵਲੋਂ ਪਿ੍ੰਸੀਪਲ ਅਮਨਦੀਪ ਸ਼ਰਮਾ ਨੂੰ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਪੂਰੀ ਸੰਜੀਦਗੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਕਾਲਜ ਅਲੂਮਨੀ ਮੀਟ ਕੋਆਰਡੀਨੇਟਰ ਪ੍ਰੋ. ਸੁਰੇਸ਼ ਕੁਮਾਰ, ਸਕੱਤਰ ਵਰਿੰਦਰ ਸਿੰਘ ਨਿਮਾਣਾ, ਮੀਤ ਪ੍ਰਧਾਨ ਮਲਕੀਤ ਸਿੰਘ ਬੱਸੀ, ਸਰਬਜੀਤ ਸਿੰਘ ਕੰਗ, ਸਰ ਮਾਰਸ਼ਲ ਐਜੂਕੇਸ਼ਨਲ ਸੁਸਾਇਟੀ ਦੇ ਕੁਲਵੰਤ ਸਿੰਘ ਮਾਰਸ਼ਲ, ਪਿ੍ੰਸੀਪਲ ਡਾ. ਸੂਚੀ ਸ਼ਰਮਾ, ਪ੍ਰੋ. ਅਨਿਲ ਕੁਮਾਰ, ਗੁਰਪ੍ਰੀਤ ਕੌਰ, ਨਿਰਮਲ ਸਿੰਘ, ਚੰਦਰ ਪ੍ਰਕਾਸ਼ ਕਮਲ, ਇੰਦਰਜੀਤ ਸਿੰਘ, ਹਰਪ੍ਰੀਤ ਸਿੰਘ, ਸੀਤਾ ਰਾਣੀ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਇਕੋਤਰੀ ਸਮਾਗਮ ਦੌਰਾਨ ਤੀਜੀ ਲੜੀ ਦੇ ਭੋਗ ਮੌਕੇ ਵੱਡੀ ਗਿਣਤੀ 'ਚ ਸੰਗਤ ਨੇ ਕੀਤੀ ਸ਼ਿਰਕਤ ਅਗਲੀ ਖ਼ਬਰ ਜੇਲ੍ਹ 'ਚ ਤਾਇਨਾਤ ਹੌਲਦਾਰ ਤੋਂ ਮਿਲੀ ਪਾਬੰਦੀਸ਼ੁਦਾ ਸਮਗਰੀ, ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।