11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੀਆਂ ਖਿਡਾਰਨਾਂ ਨੇ ਜ਼ਿਲ੍ਹਾ ਪੱਧਰੀ ਰੈੱਡ ਰਨ (ਮਿਨੀ ਮੈਰਾਥਨ) 'ਚ ਮਾਰੀਆਂ ਮੱਲਾਂ

ਅਜੀਤ ਡੈਸਕ 22-09-2025
ਦਸੂਹਾ, 21 ਸਤੰਬਰ (ਕੌਸ਼ਲ)-ਜ਼ਿਲ੍ਹਾ ਪੱਧਰੀ ਰੈੱਡ ਰਨ (ਮਿਨੀ ਮੈਰਾਥਨ) ਹੁਸ਼ਿਆਰਪੁਰ ਵਿਖੇ ਰੈੱਡ ਰਨ 'ਚ ਜੀ. ਟੀ. ਬੀ. ਖ਼ਾਲਸਾ ਕਾਲਜ ਫ਼ਾਰ ਵੁਮੈਨ ਦੀਆਂ 4 ਖਿਡਾਰਨਾਂ ਨੇ ਹਿੱਸਾ ਲਿਆ | ਇਸ ਮੌਕੇ ਕਾਲਜ ਦੇ ਪਿ੍ੰ. ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਕਾਲਜ ਦੀਆਂ ਖਿਡਾਰਨਾਂ 'ਚ ਪੂਜਾ ਨੇ ਪਹਿਲਾ, ਮਨਦੀਪ ਕੌਰ ਨੇ ਦੂਸਰਾ ਤੇ ਕਿਰਨ ਕੁਮਾਰੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥਣਾਂ ਦੀ ਇਸ ਖੇਡ ਪ੍ਰਾਪਤੀ 'ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪ ਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸੈਕਟਰੀ ਮਹਿੰਦਰ ਸਿੰਘ, ਪਿ੍ੰਸੀਪਲ ਡਾ. ਵਰਿੰਦਰ ਕੌਰ, ਡੀਨ ਐਜੂਕੇਸ਼ਨਲ ਇੰਨਸਟੀਟਿਉਸ਼ਨਜ਼ ਡਾ. ਰੁਪਿੰਦਰ ਕੌਰ ਰੰਧਾਵਾ, ਵਾਈਸ ਪਿ੍ੰਸੀਪਲ ਜੋਤੀ ਸੈਣੀ, ਸਮੂਹ ਸਟਾਫ਼, ਰੈੱਡ ਰਿਬਨ ਕਲੱਬ ਦੇ ਇੰਚਾਰਜ ਅਸਿ. ਪ੍ਰੋ. ਅਕਾਂਕਸ਼ਾ, ਖੇਡ ਵਿਭਾਗ ਦੇ ਮੁਖੀ ਮੈਡਮ ਪਰਮਿੰਦਰ ਕੌਰ ਤੇ ਕੋਚ ਦੀਪਕ ਕੁਮਾਰ ਨੇ ਖਿਡਾਰਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਦਵਾਈਆਂ ਤੇ ਹੋਰ ਸਮੱਗਰੀ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਸੌਂਪੀ ਅਗਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।