08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਵਿਧਾਇਕ ਜਿੰਪਾ ਵਲੋਂ ਵਾਰਡ ਨੰਬਰ 1 'ਚ ਟਿਊਬਵੈੱਲ ਦਾ ਉਦਘਾਟਨ

ਅਜੀਤ ਡੈਸਕ 22-09-2025
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 1 'ਚ 32.50 ਲੱਖ ਰੁਪਏ ਦੀ ਲਾਗਤ ਨਾਲ ਟਿਊਬਵੈੱਲ ਦਾ ਰਸਮੀ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਇਸ ਟਿਊਬਵੈੱਲ ਨਾਲ ਇਲਾਕਾ ਵਾਸੀਆਂ ਦੀ ਪਾਣੀ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ | ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ ਨਗਰ ਨਿਗਮ ਵਲੋਂ ਸ਼ਹਿਰ 'ਚ ਵੱਡੀ ਗਿਣਤੀ ਵਿਚ ਨਵੇਂ ਟਿਊਬਵੈੱਲ ਲਗਾਏ ਗਏ ਹਨ, ਜਿਸ ਕਾਰਨ ਵੱਖ-ਵੱਖ ਖੇਤਰਾਂ 'ਚ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਥਿਤੀ 'ਚ ਬੇਹੱਦ ਸੁਧਾਰ ਹੋਇਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ 'ਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ ਅਤੇ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਰਜਨੀ ਡਡਵਾਲ, ਰਮੇਸ਼ ਠਾਕੁਰ, ਬਲਵਿੰਦਰ ਬਿੰਦੀ, ਖੁਸ਼ੀ ਰਾਮ, ਸੁਨੀਤਾ ਬਾਘਾ, ਅਜੇ ਰਾਣਾ, ਬਲਵਿੰਦਰ ਬਾਘਾ ਅਤੇ ਗੁਰਬੀਰ ਸਮੇਤ ਹੋਰ ਵੀ ਕਈ ਪਤਵੰਤੇ ਤੇ ਇਲਾਕਾ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਛਿੰਝ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਵਿੱਤੀ ਸਹਾਇਤਾ ਅਗਲੀ ਖ਼ਬਰ ਹਰਵੀਰ ਦਾ ਕੇਸ ਫਾਸਟ-ਟਰੈਕ ਅਦਾਲਤ 'ਚ ਚਲਾ ਕੇ ਦੋਸ਼ੀ ਨੂੰ ਤੁਰੰਤ ਫਾਂਸੀ ਦਿੱਤੀ ਜਾਵੇ-ਸ਼ੰਭੂ ਨਾਥ ਭਾਰਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।