03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਗੁਰਪ੍ਰੀਤ ਸਿੰਘ ਖਟੜਾ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤੇ ਮਨਪ੍ਰੀਤ ਸਿੰਘ ਜਨਰਲ ਸਕੱਤਰ ਬਣੇ <br/>

ਸ੍ਰੀਮਤੀ ਸ਼ਿਵ ਕੁਮਾਰੀ ਐਂਡ ਜੀਤ ਰਾਮ ਰਿਟਾਇਰ ਟੀਚਰ ਵਾਸੀ ਹੀਰ ਬਹਿ (ਕਾਮਾਹੀ ਦੇਵੀ) ਤਹਿਸੀਲ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਨੇ 'ਅਜੀਤ' ਹੜ੍ਹ ਪੀੜਤ ਫ਼ੰਡ 'ਚ 20 ਹਜ਼ਾਰ ਰੁਪਏ ਦਾ ਯੋਗਦਾਨ ਪਾਇਆ | <br/> 23-09-2025
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਿੱਖਿਆ ਵਿਭਾਗ ਮਨਿਸਟੀਰੀਅਲ ਸਟਾਫ਼ (ਸਬ-ਆਫਿਸ) ਐਸੋਸੀਏਸ਼ਨ ਪੰਜਾਬ ਦੀ ਸੂਬਾ ਪ੍ਰਧਾਨ ਤੇ ਸੂਬਾ ਸਕੱਤਰ ਦੀ ਚੋਣ ਮਲਕੀਤ ਸਿੰਘ ਸੁਪਰਡੈਂਟ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮਿ੍ਤਸਰ ਦੀ ਸੁਚੱਜੀ ਰਹਿਨੁਮਾਈ ਹੇਠ ਹੋਈ | ਇਸ ਮੌਕੇ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਪ੍ਰਧਾਨਾਂ ਤੇ ਜ਼ਿਲ੍ਹਾ ਸਕੱਤਰਾਂ ਵਲੋਂ ਸੂਬਾ ਪ੍ਰਧਾਨ ਅਤੇ ਸੂਬਾ ਜਨਰਲ ਸਕੱਤਰ ਦੀ ਚੋਣ ਕੀਤੀ ਗਈ | ਇਸ ਮੌਕੇ ਗੁਰਪ੍ਰੀਤ ਸਿੰਘ ਖੱਟੜਾ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਲੁਧਿਆਣਾ ਨੂੰ ਸੂਬਾ ਪ੍ਰਧਾਨ ਤੇ ਮਨਪ੍ਰੀਤ ਸਿੰਘ ਬਠਿੰਡਾ ਨੂੰ ਸੂਬਾ ਸਕੱਤਰ ਚੁਣਿਆ ਗਿਆ | ਸਭ ਤੋਂ ਪਹਿਲਾਂ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਜਨਰਲ ਸਕੱਤਰ ਵਲੋਂ ਮਤਾ ਪਾਸ ਕਰ ਕੇ ਪੁਰਾਣੀ ਸੂਬਾ ਬਾਡੀ ਨੂੰ ਭੰਗ ਕੀਤਾ ਤੇ ਪੁਰਾਣੀ ਸੂਬਾ ਬਾਡੀ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਨਵੇਂ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਤੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਬਠਿੰਡਾ ਨੇ ਵਿਸ਼ਵਾਸ ਦਿਵਾਇਆ ਕਿ ਸਿੱਖਿਆ ਵਿਭਾਗ ਦੇ ਇਕੱਲੇ-ਇਕੱਲੇ ਕਲੈਰੀਕਲ ਕਾਮਿਆ ਨੂੰ ਇਕੱਠੇ ਕਰਕੇ ਮੁਲਾਜ਼ਮਾਂ ਦੀਆਂ ਪੈਡਿੰਗ ਮੰਗਾਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਮੁਲਾਜ਼ਮਾਂ ਦੇ ਹੱਕਾਂ ਲਈ ਸਰਕਾਰ ਨਾਲ ਲੜਾਈ ਵਿੱਢਣ ਲਈ ਹਮੇਸ਼ਾ ਸਿੱਖਿਆ ਵਿਭਾਗ ਦੇ ਸਾਥੀਆਂ ਨੂੰ ਨਾਲ ਲੈ ਕੇ ਯੋਗਦਾਨ ਪਾਇਆ ਜਾਵੇਗਾ | ਇਸ ਮੌਕੇ ਸੂਬਾ ਕਮੇਟੀ ਦਾ ਵੀ ਗਠਨ ਕੀਤਾ, ਜਿਸ 'ਚ ਚੇਅਰਮੈਨ ਮਲਕੀਤ ਸਿੰਘ ਅੰਮਿ੍ਤਸਰ, ਸੂਬਾ ਸੀਨੀਅਰ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਆਹਲੂਵਾਲੀਆ ਹੁਸ਼ਿਆਰਪੁਰ, ਵਿੱਤ ਸਕੱਤਰ ਪਰਮਪਾਲ ਸਿੰਘ ਮੋਗਾ, ਐਡੀਸ਼ਨਲ ਪ੍ਰਧਾਨ ਜਸਪ੍ਰੀਤ ਸਿੰਘ ਮਾਨਸਾ, ਐਡੀਸ਼ਨਲ ਜਨਰਲ ਸਕੱਤਰ ਨਰਿੰਦਰ ਸ਼ਰਮਾ, ਪ੍ਰੈੱਸ ਸਕੱਤਰ ਅਮਨਿੰਦਰ ਸਿੰਘ ਘੁਡਾਨੀ, ਮੁੱਖ ਸਲਾਹਕਾਰ ਅਨੁਰਿਧ ਮੋਦਗਿਲ ਹੁਸ਼ਿਆਰਪੁਰ, ਮੀਤ ਪ੍ਰਧਾਨ ਰਵਿੰਦਰ ਫਰਵਾਹਾ ਹੁਸ਼ਿਆਰਪੁਰ, ਮੁੱਖ ਬੁਲਾਰਾ ਨਿਸ਼ਾਨ ਸਿੰਘ ਤਰਨਤਾਰਨ, ਕਾਨੂੰਨੀ ਸਲਾਹਕਾਰ ਸਚਿਨ ਕੁਮਾਰ ਪਠਾਨਕੋਟ, ਸੋਸ਼ਲ ਮੀਡੀਆ ਇੰਚਾਰਜ ਸੰਜੀਵ ਕੁਮਾਰ ਫ਼ਿਰੋਜ਼ਪੁਰ, ਸੁਖਦੇਵ ਸਿੰਘ ਅੰਮਿ੍ਤਸਰ, ਵਰੁਣ ਕੁਮਾਰ ਫ਼ਿਰੋਜ਼ਪੁਰ, ਰਵਿੰਦਰ ਕੁਮਾਰ ਬਰਨਾਲਾ, ਸੰਦੀਪ ਭੱਟ ਰੋਪੜ, ਗੁਰਪ੍ਰੀਤ ਸਿੰਘ ਸੰਗਰੂਰ, ਰਵਿੰਦਰ ਸਿੰਘ ਫ਼ਰੀਦਕੋਟ, ਹਰਜਿੰਦਰ ਸਿੰਘ ਮਲੇਰਕੋਟਲਾ, ਤਜਿੰਦਰ ਸਿੰਘ ਨਵਾਂਸ਼ਹਿਰ, ਰਵਿੰਦਰ ਸਿੰਘ ਫ਼ਾਜ਼ਿਲਕਾ, ਸੁਰਿੰਦਰ ਪਾਲ ਸਿੰਘ ਲੁਧਿਆਣਾ, ਪਰਮਪ੍ਰੀਤ ਸਿੰਘ ਸੰਗਰੂਰ, ਅਨੂਪ ਸਿੰਘ ਗੁਰਦਾਸਪੁਰ ਸਾਰੇ ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦਲਜੀਤ ਸਿੰਘ ਮੋਗਾ, ਬਿਕਰਮਜੀਤ ਸਿੰਘ ਕਲੇਰ, ਜਸਵਿੰਦਰ ਸਿੰਘ ਬਰਨਾਲਾ, ਨਰੇਸ਼ ਕੁਮਾਰ ਪਠਾਨਕੋਟ, ਅਮਨਦੀਪ ਸਿੰਘ ਫ਼ਤਿਹਗੜ੍ਹ ਸਾਹਿਬ ਨੂੰ ਲਗਾਇਆ ਗਿਆ |

ਪਿਛਲੀ ਖ਼ਬਰ ਵਿਧਾਇਕ ਰਾਜਾ ਵਲੋਂ 1.94 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ <br/> ਅਗਲੀ ਖ਼ਬਰ ਤਾਰਾਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਕੀਤਾ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।