03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਵਿਧਾਇਕ ਰਾਜਾ ਵਲੋਂ 1.94 ਕਰੋੜ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਕੀਤਾ ਉਦਘਾਟਨ <br/>

ਖੱਖ ਤੋਂ ਦਾਰਾਪੁਰ ਟਾਂਡਾ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਰਾਜਾ ਤੇ ਹੋਰ | ਤਸਵੀਰ : ਗੁਰਾਇਆ <br/> 23-09-2025
ਟਾਂਡਾ ਉੜਮੁੜ, 22 ਸਤੰਬਰ (ਕੁਲਬੀਰ ਸਿੰਘ ਗੁਰਾਇਆ)-ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਖੱਖਾਂ ਤੋਂ ਦਾਰਾਪੁਰ ਟਾਂਡਾ ਤੱਕ ਬਣਨ ਵਾਲੀ ਸੜਕ ਦਾ ਉਦਘਾਟਨ ਕੀਤਾ | ਲੋਕ ਨਿਰਮਾਣ ਵਿਭਾਗ ਪੰਜਾਬ ਵਲੋਂ ਕਰੀਬ 1.94 ਕਰੋੜ ਦੀ ਲਾਗਤ ਨਾਲ ਬਣਾਈ ਜਾ ਰਹੀ ਇਸ ਸੜਕ ਦੇ ਉਦਘਾਟਨ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਇਸ ਸੜਕ ਦੁਬਾਰਾ ਤੋਂ ਨਿਰਮਾਣਿਤ ਕਰਨ ਦੀ ਮਨਜ਼ੂਰੀ ਦਿੱਤੀ | ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਬਰਸਾਤ ਦੌਰਾਨ ਟਾਂਡਾ ਇਲਾਕੇ ਦੀਆਂ ਨੁਕਸਾਨੀਆਂ ਗਈਆਂ ਹੋਰਨਾਂ ਸੜਕਾਂ ਦੀ ਹਾਲਤ ਵੀ ਜਲਦ ਸੁਧਾਰੀ ਜਾਵੇਗੀ | ਇਸ ਮੌਕੇ ਪਿੰਡ ਖੱਖ ਦੇ ਨਿਵਾਸੀਆਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਧੰਨਵਾਦ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ ਸੰਗਠਨ ਇੰਚਾਰਜ ਕੇਸ਼ਵ ਸਿੰਘ, ਜਰਨੈਲ ਸਿੰਘ, ਪਰਮਿੰਦਰ ਸਿੰਘ, ਗੁਰਦਿਆਲ ਸਿੰਘ, ਹਰਮੇਲ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਗੁਰਪਾਲ ਸਿੰਘ, ਸੁਰਿੰਦਰਜੀਤ ਬਿੱਲੂ, ਜਸਵੀਰ ਸਿੰਘ, ਜਗਦੀਸ਼ ਸਿੰਘ, ਗੋਲਡੀ ਨਰਵਾਲ, ਹਰਮੀਤ ਬੜੈਚ, ਦੀਪਕ ਭੀਲ, ਮੋਹਣ ਸਭਰਵਾਲ, ਸੋਨੰੂ ਖੰਨਾ, ਅਨਿਲ ਗੋਰਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੰਸਦ ਮੈਂਬਰ ਡਾ. ਰਾਜ ਤੇ ਵਿਧਾਇਕ ਜਿੰਪਾ ਵਲੋਂ ਰਿੰਗ ਰੋਡ ਹੁਸ਼ਿਆਰਪੁਰ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ <br/> ਅਗਲੀ ਖ਼ਬਰ ਗੁਰਪ੍ਰੀਤ ਸਿੰਘ ਖਟੜਾ ਮਨਿਸਟੀਰੀਅਲ ਸਟਾਫ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤੇ ਮਨਪ੍ਰੀਤ ਸਿੰਘ ਜਨਰਲ ਸਕੱਤਰ ਬਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।