03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਗੁ: ਟਿੱਬਾ ਸਾਹਿਬ 'ਚ ਸ਼ਹੀਦੀ ਸ਼ਤਾਬਦੀ ਤੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਸਮਾਗਮ 26 ਨੂੰ, ਤਿਆਰੀਆਂ ਮੁਕੰਮਲ <br/>

ਸੰਤ ਬਾਬਾ ਸੋਹਣ ਸਿੰਘ ਤੇ ਸੰਤ ਬਾਬਾ ਲਛਮਣ ਸਿੰਘ <br/> 23-09-2025
ਹੁਸ਼ਿਆਰਪੁਰ, 22 ਸਤੰਬਰ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਤੇ ਸੰਤ ਬਾਬਾ ਸੋਹਣ ਸਿੰਘ, ਸੰਤ ਬਾਬਾ ਲਛਮਣ ਸਿੰਘ ਦੀ ਸਾਲਾਨਾ ਯਾਦ 'ਚ ਗੁਰਦੁਆਰਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ 26 ਸਤੰਬਰ ਨੂੰ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ | ਇਸ ਸੰਬੰਧੀ ਮੁੱਖ ਸੇਵਾਦਾਰ ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਸੋਹਣ ਸਿੰਘ ਸੇਵਾ ਸੁਸਾਇਟੀ ਗੁਰਦੁਆਰਾ ਟਿੱਬਾ ਸਾਹਿਬ ਤੇ ਦਸਮੇਸ਼ ਵੈੱਲਫੇਅਰ ਨਿਊ ਦਸਮੇਸ਼ ਨਗਰ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਭਾਈ ਸਰੂਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਢਾਡੀ ਜਥਾ ਭਾਈ ਗੁਰਦਿਆਲ ਸਿੰਘ ਲੱਖਪੁਰ ਅਤੇ ਭਾਈ ਬਲਵੀਰ ਸਿੰਘ ਹੁਸੈਨਪੁਰੀ ਦੇ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਇਤਿਹਾਸ ਰਾਹੀਂ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ | ਸਮਾਗਮ ਸੰਬੰਧੀ 24 ਤੇ 25 ਸਤੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕੀਰਤਨ ਦੀਵਾਨ ਸਜਾਏ ਜਾਣਗੇ, ਜਿਨ੍ਹਾਂ 'ਚ ਭਾਈ ਸ਼ੌਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸ਼ੁੱਭਦੀਪ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲੇ, ਭਾਈ ਹਰਜਾਚਕ ਸਿੰਘ, ਭਾਈ ਅਮਰਜੀਤ ਸਿੰਘ ਟਿੱਬਾ ਸਾਹਿਬ ਵਾਲੇ, ਭਾਈ ਅਵਤਾਰ ਸਿੰਘ ਸਿੰਘ ਬੈਂਕ ਵਾਲੇ, ਭਾਈ ਬਲਵਿੰਦਰ ਸਿੰਘ ਰੰਧਾਵਾ ਬਰੋਟਾ ਵਾਲੇ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਰਾਹੀਂ ਨਿਹਾਲ ਕਰਨਗੇ |

ਪਿਛਲੀ ਖ਼ਬਰ ਡੈਮੋਕੇ੍ਰਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਮੁਕੇਰੀਆਂ ਨੇ ਦਿੱਤਾ ਸੰਕੇਤਕ ਧਰਨਾ <br/> ਅਗਲੀ ਖ਼ਬਰ ਲੇਬਰ ਪਾਰਟੀ ਵਲੋਂ 'ਆਪ' ਵਿਧਾਇਕ ਖ਼ਿਲਾਫ਼ ਰੋਸ ਮੁਜ਼ਾਹਰਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।