ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸ਼ਹੀਦ ਭਾਈ ਭਗਤ ਸਿੰਘ ਪਿੰਡ ਪੰਜੌੜ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਤੇ ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਕੀਰਤਨ ਦਰਬਾਰ 18 ਅਕਤੂਬਰ ਨੂੰ ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਸਾਬਕਾ ਸਰਪੰਚ ਪਰਮਜੀਤ ਸਿੰਘ ਪੰਜੌੜ, ਕਮਲਜੀਤ ਸਿੰਘ, ਪ੍ਰਧਾਨ ਭੁਪਿੰਦਰ ਸਿੰਘ, ਹਰਜਿੰਦਰ ਸਿੰਘ ਤੇ ਗਿਆਨੀ ਤਰਲੋਕ ਸਿੰਘ ਆਦਿ ਨੇ ਦੱਸਿਆ ਕਿ ਇਸ ਸਮਾਗਮ 'ਚ ਸੰਤ ਬਾਬਾ ਜੋਗਿੰਦਰ ਸਿੰਘ ਨੈਕੀ ਵਾਲੇ, ਬਾਬਾ ਜਸਪਾਲ ਸਿੰਘ ਨੈਕੀ ਵਾਲੇ, ਹਰੀ ਦਰਬਾਰ ਸੰਗੀਤ ਵਿਦਿਆਲੇ ਦੇ ਵਿਦਿਆਰਥੀ ਅਟਾਰੀ ਵਾਲੇ, ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਜੁਝਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਤੇ ਕਥਾ-ਕੀਰਤਨ ਰਾਹੀਂ ਨਿਹਾਲ ਕਰਨਗੇ | ਉਨ੍ਹਾਂ ਦੱਸਿਆ ਕਿ ਸਮਾਗਮ 'ਚ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਨਵਾਂਸ਼ਹਿਰ ਦੇ ਪ੍ਰਧਾਨ ਸਰਦਾਰ ਸੁਰਜੀਤ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ ਗੋਬਿੰਦਪੁਰ, ਹਕੀਕਤ ਸਿੰਘ, ਸੋਹਣ ਸਿੰਘ, ਬਲਦੇਵ ਸਿੰਘ, ਜਗਦੀਪ ਸਿੰਘ ਆਦਿ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਜਾ ਰਿਹਾ ਹੈ |