18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਿਹਤ ਵਿਭਾਗ ਨੇ ਅੱਜੋਵਾਲ ਰੋਡ 'ਤੇ 65 ਕਿੱਲੋ ਸ਼ੱਕੀ ਪਨੀਰ ਫੜਿਆ

ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਦੀ ਗੁਣਵੱਤਾ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਭਰ ਵਿਚ ਚੈਕਿੰਗ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ | ਇਸੇ ਕੜੀ ਦੇ ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਫੂਡ ਸੇਫ਼ਟੀ ਅਫ਼ਸਰ ਵਿਵੇਕ ਕੁਮਾਰ ਤੇ ਇਸ਼ਾਂਕ ਬਾਂਸਲ ਅਤੇ ਟੀਮ ਵਲੋਂ ਪਿੰਡ ਅੱਜੋਵਾਲ 'ਚ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਲਗਪਗ 65 ਕਿੱਲੋ ਸ਼ੱਕੀ ਪਨੀਰ ਫੜਿਆ ਗਿਆ | ਡਾ. ਭਾਟੀਆ ਨੇ ਦੱਸਿਆ ਕਿ ਕਮਿਸ਼ਨਰ, ਫੂਡ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ ਦਿਲਰਾਜ ਸਿੰਘ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਤੇ ਸਿਵਲ ਸਰਜਨ ਡਾ. ਬਲਵੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲੇ੍ਹ ਭਰ 'ਚ ਖਾਧ ਸਮੱਗਰੀ ਦੀ ਗੁਣਵੱਤਾ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ | ਇਸੇ ਤਹਿਤ ਇਹ ਕਾਰਵਾਈ ਕੀਤੀ ਗਈ ਹੈ | ਫੂਡ ਸੇਫ਼ਟੀ ਟੀਮ ਵਲੋਂ ਪਨੀਰ ਦੇ ਸੈਂਪਲ ਲੈ ਕੇ ਸਟੇਟ ਫੂਡ ਲੈਬਾਰਟਰੀ ਖਰੜ ਨੂੰ ਜਾਂਚ ਲਈ ਭੇਜੇ ਗਏ ਹਨ | ਰਿਪੋਰਟ ਪ੍ਰਾਪਤ ਹੋਣ 'ਤੇ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ | ਜੇਕਰ ਸੈਂਪਲ 'ਚ ਕੋਈ ਖ਼ਾਮੀ ਜਾਂ ਮਿਲਾਵਟ ਪਾਈ ਗਈ, ਤਾਂ ਸੰਬੰਧਿਤ ਸਪਲਾਇਰ ਵਿਰੁੱਧ ਖਾਧ ਸੁਰੱਖਿਆ ਤੇ ਮਿਆਰ ਐਕਟ 2006 ਅਧੀਨ ਕੜੀ ਕਾਰਵਾਈ ਕੀਤੀ ਜਾਵੇਗੀ | ਡਾ. ਭਾਟੀਆ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਤਿਉਹਾਰਾਂ ਦੇ ਦੌਰਾਨ ਵਿਸ਼ੇਸ਼ ਤੌਰ 'ਤੇ ਮਿਠਾਈ, ਦੁੱਧ, ਪਨੀਰ, ਘਿਓ, ਤੇਲ ਤੇ ਹੋਰ ਦੁੱਧ ਉਤਪਾਦਾਂ ਦੀ ਸਖ਼ਤ ਸੈਂਪਲਿੰਗ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਪ੍ਰੋ. ਜੀ. ਐਸ. ਮੁਲਤਾਨੀ ਨੇ ਹੜ੍ਹ ਪੀੜਤਾਂ ਨੂੰ ਵੰਡੇ ਮੁਆਵਜ਼ਾ ਰਾਸ਼ੀ ਦੇ ਸੈਕਸ਼ਨ ਲੈਟਰ ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਪੰਜੌੜ 'ਚ ਕੀਰਤਨ ਦਰਬਾਰ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।