ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)-ਪੰਜਾਬ ਸਰਕਾਰ ਵਲੋਂ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਲਈ ਭੇਜੀ ਗਈ ਰਾਸ਼ੀ ਦੇ ਚੈੱਕ ਪ੍ਰੋ. ਜੀ. ਐਸ. ਮੁਲਤਾਨੀ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਨੇ ਮੁਕੇਰੀਆਂ ਹਲਕੇ ਦੇ ਹੜ੍ਹ ਪੀੜਤਾਂ ਨੂੰ ਸੌਂਪੇ | ਇਸ ਸਮੇਂ ਹਰਜੀਤ ਸਿੰਘ ਸਹੋਤਾ ਚੇਅਰਮੈਨ ਮਾਰਕੀਟ ਕਮੇਟੀ ਤੇ ਹੋਰ 'ਆਪ' ਆਗੂ ਵੀ ਮੌਜੂਦ ਸਨ | ਹੜ੍ਹ ਪੀੜਤਾਂ ਨੂੰ ਚੈੱਕ ਭੇਟ ਕਰਦਿਆਂ ਪ੍ਰੋ. ਮੁਲਤਾਨੀ ਨੇ ਕਿਹਾ ਕਿ ਪੰਜਾਬ 'ਚ ਹੜ੍ਹਾਂ ਕਾਰਨ ਬਹੁਤ ਨੁਕਸਾਨ ਹੋਇਆ ਸੀ ਜਿਸ ਵਿਚ ਲੋਕਾਂ ਦੇ ਘਰ, ਖੇਤਾਂ ਵਿਚ ਫ਼ਸਲਾਂ ਦਾ ਕਾਫ਼ੀ ਨੁਕਸਾਨ ਹੋਇਆ ਸੀ, ਜਿਸ ਦੀ ਭਰਪਾਈ ਲਈ ਪੰਜਾਬ ਸਰਕਾਰ ਨੇ ਆਪਣੇ ਵਾਅਦੇ ਮੁਤਾਬਿਕ ਮੁਕੇਰੀਆਂ ਹਲਕੇ ਦੇ 5 ਪਿੰਡਾਂ ਦੇ 50 ਪਰਿਵਾਰਾਂ ਨੂੰ ਲਗਪਗ 3 ਲੱਖ 83 ਹਜ਼ਾਰ 543 ਰੁਪਏ ਦੇ ਸੈਕਸ਼ਨ ਲੈਟਰ ਦਿੱਤੇ ਹਨ | ਉਨ੍ਹਾਂ ਕਿਹਾ ਪੰਜਾਬ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਹੈ ਕਿ ਹੜ੍ਹ ਪੀੜਤਾਂ ਦੇ ਖਾਤਿਆਂ 'ਚ ਪੈਸੇ ਪੈਣ ਲੱਗ ਪਏ ਹਨ | ਉਨ੍ਹਾਂ ਕਿਹਾ ਇਸੇ ਤਰ੍ਹਾਂ ਬਾਕੀ ਰਹਿੰਦੇ ਹੜ੍ਹ ਪ੍ਰਭਾਵਿਤ ਪਿੰਡਾਂ 'ਚ ਵੀ ਜਲਦੀ ਮੁਆਵਜ਼ੇ ਦੇ ਚੈੱਕ ਵੰਡੇ ਜਾਣਗੇ | ਇਸ ਮੌਕੇ ਬਲਾਕ ਪ੍ਰਧਾਨ ਰਮੇਸ਼ ਦੁੱਗਰੀ, ਬਲਾਕ ਪ੍ਰਧਾਨ ਮਾਸਟਰ ਸੇਵਾ ਸਿੰਘ, ਬਲਾਕ ਪ੍ਰਧਾਨ ਅਮਿੱਤ ਕੁਮਾਰ, ਬਲਾਕ ਪ੍ਰਧਾਨ ਸੰਦੀਪ ਕੁਮਾਰ ਟਿੰਮਾ, ਪ੍ਰਧਾਨ ਜਨਰਲ ਕੈਟਾਗਰੀ ਸੁਰਿੰਦਰ ਠਾਕੁਰ, ਯੂਥ ਪ੍ਰਧਾਨ ਬੈਨੀ ਰਾਣਾ, ਪ੍ਰਧਾਨ ਸਾਬਕਾ ਸੈਨਿਕ ਵਿੰਗ ਕੈਪਟਨ ਸਤਪਾਲ, ਬਲਾਕ ਪ੍ਰਧਾਨ ਦਰਸ਼ਨ ਸਿੰਘ ਆਦਿ ਹਾਜ਼ਰ ਸਨ |