18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਿਟੀ ਸੈਂਟਰ 'ਚ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ

ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ )-ਖੇਤੀਬਾੜੀ ਉਤਪਾਦਕਤਾ ਵਧਾਉਣ ਤੇ ਵਾਤਾਵਰਨ ਸੁਰੱਖਿਆ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਖੇਤੀਬਾੜੀ ਵਿਭਾਗ ਵਲੋਂ ਨਿਰਦੇਸ਼ਕ ਖੇਤੀਬਾੜੀ ਤੇ ਵਿਕਾਸ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਸਿਟੀ ਸੈਂਟਰ ਹੁਸ਼ਿਆਰਪੁਰ ਵਿਖੇ ਲਗਾਇਆ | ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕੀਤਾ | ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਆਪਣੇ ਸੰਬੋਧਨ 'ਚ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਇਸ ਨਾਲ ਵਾਤਾਵਰਨ ਪ੍ਰਦੂਸ਼ਣ ਵਧਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇਤਾ ਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸੰਬੰਧੀ ਕਈ ਯੋਜਨਾਵਾਂ ਚਲਾ ਰਹੀ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਕਿਸਾਨਾਂ ਨੂੰ ਵਿਭਾਗਾਂ ਨਾਲ ਤਾਲਮੇਲ ਬਣਾਈ ਰੱਖਣਾ ਚਾਹੀਦਾ ਹੈ | ਉਨ੍ਹਾਂ ਹਾਜ਼ਰ ਵਿਭਾਗਾਂ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਵੀ ਦਿੱਤੇ | ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਸਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਪ੍ਰਬੰਧਨ ਲਈ ਸਬਸਿਡੀ 'ਤੇ ਮਸ਼ੀਨਾਂ ਮੁਹੱਈਆ ਕਰਵਾਈਆਂ ਹਨ, ਜਿਨ੍ਹਾਂ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਣੀ ਚਾਹੀਦੀ ਹੈ | ਇਸ ਮੌਕੇ ਪਰਾਲੀ ਪ੍ਰਬੰਧਨ ਲਈ ਤਾਇਨਾਤ ਅਧਿਕਾਰੀਆਂ ਲਈ ਇਕ ਪਾਕੇਟ ਬੁੱਕਲੈਟ ਵੀ ਜਾਰੀ ਕੀਤੀ ਗਈ | ਵਿਸ਼ੇਸ਼ ਮੁੱਖ ਮਹਿਮਾਨ ਇੰਜੀਨੀਅਰ ਜਗਦੀਸ਼ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇੰਜੀਨੀਅਰਿੰਗ), ਪੰਜਾਬ ਨੇ ਵਿਭਾਗ ਦੀਆਂ ਗਤੀਵਿਧੀਆਂ 'ਤੇ ਚਾਨਣਾ ਪਾਉਂਦੇ ਹੋਏ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬੱਧ ਖੇਤੀਬਾੜੀ ਸੰਦਾਂ ਦੀ ਪੂਰੀ ਵਰਤੋਂ ਕਰਨੀ ਚਾਹੀਦੀ ਹੈ | ਮੁੱਖ ਖੇਤੀਬਾੜੀ ਅਫ਼ਸਰ ਡਾ. ਦਵਿੰਦਰ ਸਿੰਘ ਸੰਧੂ ਨੇ ਕਿਸਾਨਾਂ ਨੂੰ ਆਪਣੀ ਮਿੱਟੀ ਦੀ ਜਾਂਚ ਕਰਨ ਅਤੇ ਮਿੱਟੀ ਸਿਹਤ ਕਾਰਡ ਅਨੁਸਾਰ ਖਾਦਾਂ ਪਾਉਣ ਦੀ ਸਲਾਹ ਦਿੱਤੀ | ਕਿ੍ਸ਼ੀ ਵਿਗਿਆਨ ਕੇਂਦਰ ਦੇ ਸਹਾਇਕ ਨਿਰਦੇਸ਼ਕ ਡਾ. ਮਨਿੰਦਰ ਸਿੰਘ ਬੈਂਸ ਤੇ ਉਨ੍ਹਾਂ ਦੀ ਟੀਮ ਨੇ ਕਿਸਾਨਾਂ ਨੂੰ ਸਬਜ਼ੀਆਂ ਦੇ ਉਤਪਾਦਨ, ਸੁਧਰੇ ਹੋਏ ਬੀਜਾਂ, ਫਸਲ ਪ੍ਰਬੰਧਨ ਤੇ ਖੇਤੀ ਜੰਗਲਾਤ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਵੱਖ-ਵੱਖ ਵਿਭਾਗਾਂ ਤੇ ਸਵੈ-ਸਹਾਇਤਾ ਸਮੂਹਾਂ ਦੁਆਰਾ ਲਗਾਏ ਸਟਾਲਾਂ ਨੇ ਵੀ ਕਿਸਾਨਾਂ ਦਾ ਧਿਆਨ ਖਿੱਚਿਆ | ਜ਼ਿਲ੍ਹੇ ਭਰ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਇਸ ਸਮਾਗਮ 'ਚ ਸ਼ਿਰਕਤ ਕੀਤੀ |
ਪਿਛਲੀ ਖ਼ਬਰ 31 ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ 'ਤੇ ਮਿਲੇਗੀ 50 ਫੀਸਦੀ ਛੋਟ-ਕਮਿਸ਼ਨਰ ਅਗਲੀ ਖ਼ਬਰ ਪ੍ਰੋ. ਜੀ. ਐਸ. ਮੁਲਤਾਨੀ ਨੇ ਹੜ੍ਹ ਪੀੜਤਾਂ ਨੂੰ ਵੰਡੇ ਮੁਆਵਜ਼ਾ ਰਾਸ਼ੀ ਦੇ ਸੈਕਸ਼ਨ ਲੈਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।