ਹੁਸ਼ਿਆਰਪੁਰ, 16 ਅਕਤੂਬਰ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵਲੋਂ ਪਬਲਿਕ ਨੂੰ ਪ੍ਰਾਪਰਟੀ ਟੈਕਸ ਭਰਨ ਦੀ ਸਹੂਲਤ ਦੇਣ ਲਈ 'ਵਨ ਟਾਈਮ ਸੈਟਲਮੈਂਟ ਸਕੀਮ' ਚਲਾਈ ਗਈ ਹੈ, ਜਿਸ 'ਚ 31 ਜੁਲਾਈ 2025 ਤੱਕ ਆਪਣਾ ਸਾਰਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲੱਗਣ ਵਾਲੇ ਵਿਆਜ਼ ਤੇ ਜ਼ੁਰਮਾਨੇ 'ਤੇ 100 ਫੀਸਦੀ ਛੋਟ ਦਿੱਤੀ ਗਈ ਸੀ ਅਤੇ ਬਾਅਦ ਵਿਚ ਇਸ ਨੂੰ 31 ਅਗਸਤ ਤੱਕ ਵੱਧਾ ਦਿੱਤਾ ਗਿਆ ਸੀ ਤੇ ਹੁਣ ਸਥਾਨਕ ਸਰਕਾਰ ਵਿਭਾਗ ਵਲੋਂ 31 ਅਕਤੂਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ 'ਤੇ ਵਿਆਜ ਤੇ ਜੁਰਮਾਨੇ 'ਤੇ 50 ਫੀਸਦੀ ਛੋਟ ਦਿੱਤੀ ਗਈ ਹੈ | ਇਸ ਸੰਬੰਧੀ 18 ਅਕਤੂਬਰ ਨੂੰ ਨਗਰ ਨਿਗਮ ਹੁਸਿਆਰਪੁਰ ਦੇ ਪ੍ਰਾਪਰਟੀ ਟੈਕਸ ਕਾਊਾਟਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ | ਇਸ ਲਈ ਸ਼ਹਿਰ ਵਾਸੀ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਂਦੇ ਹੋਏ ਆਪਣਾ ਬਣਦਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣਾ ਯਕੀਨੀ ਬਣਾਉਣ |