18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖਾਧ ਪਦਾਰਥਾਂ 'ਚ ਮਿਲਾਵਟ ਰੋਕਣ ਲਈ ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਹੈ ਨਿਗਰਾਨੀ-ਆਸ਼ਿਕਾ ਜੈਨ

ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਵਿਚ ਹੋ ਸਕਦੀ ਮਿਲਾਵਟ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਇਸ ਸੰਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਨਾਗਰਿਕਾਂ ਦੀ ਸਿਹਤ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ | ਇਸ ਲਈ ਖਾਣ-ਪੀਣ ਦੀ ਗੁਣਵੱਤਾ ਦੀ ਜਾਂਚ ਤੇ ਮਿਲਾਵਟ 'ਤੇ ਕਾਬੂ ਪਾਉਣ ਲਈ ਟੀਮਾਂ ਗਠਿਤ ਕੀਤੀਆਂ ਗਈਆਂ ਹਨ | ਉੁਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਸਿਹਤ ਅਫਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਤਿੰਨ ਫੂਡ ਸੇਫਟੀ ਅਫਸਰਾਂ ਮੁਨੀਸ਼ ਸੋਢੀ, ਵਿਵੇਕ ਕੁਮਾਰ ਤੇ ਇਸ਼ਾਂਕ ਬਾਂਸਲ ਤੇ ਟੀਮ ਮੈਂਬਰਾਂ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿਚ ਇਥੋਂ ਤੱਕ ਕਿ ਪਿੰਡਾਂ 'ਚੋਂ ਵੀ ਮਿਠਾਈਆਂ ਦੀਆਂ ਦੁਕਾਨਾਂ, ਦੁੱਧ ਤੇ ਦੁੱਧ ਤੋਂ ਬਣੇ ਉਤਪਾਦਾਂ ਜਿਵੇਂ ਪਨੀਰ, ਦੇਸੀ ਘਿਓ, ਖੋਇਆ ਆਦਿ ਤੋਂ ਬਣੀਆਂ ਮਿਠਾਈਆਂ, ਪੈਕਡ ਮਿਠਾਈਆਂ, ਵੱਖ-ਵੱਖ ਤਰ੍ਹਾਂ ਦੇ ਮਸਾਲਿਆਂ, ਫਲ, ਸਬਜ਼ੀਆਂ, ਹੋਰ ਖਾਧ ਪਦਾਰਥਾਂ ਦੇ ਨਮੂਨੇ ਚੈੱਕ ਕੀਤੇ ਜਾ ਰਹੇ ਹਨ | ਟੀਮਾਂ ਵਲੋਂ ਵੱਖ-ਵੱਖ ਥਾਵਾਂ ਇਹ ਟੀਮਾਂ ਤਿਉਹਾਰਾਂ ਦੌਰਾਨ ਲਗਾਤਾਰ ਨਿਗਰਾਨੀ ਕਰ ਰਹੀਆਂ ਹਨ ਤਾਂ ਜੋ ਖਪਤਕਾਰਾਂ ਤੱਕ ਸਿਰਫ਼ ਗੁਣਵੱਤਾ ਵਾਲਾ ਤੇ ਸੁਰੱਖਿਅਤ ਖਾਣਾ ਹੀ ਪਹੁੰਚੇ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟੀਮਾਂ ਵਲੋਂ ਵੱਖ-ਵੱਖ ਨਮੂਨੇ ਇਕੱਠੇ ਕਰਕੇ ਜਾਂਚ ਲਈ ਲੈਬੋਰਟਰੀ ਨੂੰ ਭੇਜੇ ਗਏ ਹਨ ਅਤੇ ਜੇ ਕਿਸੇ ਉਤਪਾਦ ਵਿਚ ਗੁਣਵੱਤਾ ਦੀ ਘਾਟ ਜਾਂ ਮਿਲਾਵਟ ਪਾਈ ਗਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਪਿਛਲੀ ਖ਼ਬਰ ਖੇਡ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ-ਵਿਧਾਇਕ ਰਾਜਾ ਅਗਲੀ ਖ਼ਬਰ 31 ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ 'ਤੇ ਮਿਲੇਗੀ 50 ਫੀਸਦੀ ਛੋਟ-ਕਮਿਸ਼ਨਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।