18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਖੇਡ ਦੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਿਸ਼ੇਸ਼ ਉਪਰਾਲੇ ਕਰ ਰਹੀ-ਵਿਧਾਇਕ ਰਾਜਾ

ਅਜੀਤ ਡੈਸਕ 17-10-2025
ਟਾਂਡਾ ਉੜਮੁੜ, 16 ਅਕਤੂਬਰ (ਕੁਲਬੀਰ ਸਿੰਘ ਗੁਰਾਇਆ)-ਇਥੋਂ ਦੇ ਗਿਆਨੀ ਕਰਤਾਰ ਸਿੰਘ ਸਰਕਾਰੀ ਮੈਮੋਰੀਅਲ ਕਾਲਜ ਦੀ ਗਰਾਊਾਡ 'ਚ ਪੰਜਾਬ ਸਕੂਲ ਸਿੱਖਿਆ ਵਿਭਾਗ ਤੇ ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਕਰਵਾਈਆਂ ਜਾ ਰਹੀਆਂ ਬਲਾਕ ਟਾਂਡਾ-2 ਦੀਆਂ 3 ਦਿਨਾਂ ਬਲਾਕ ਪੱਧਰੀ ਖੇਡਾਂ ਦੇ ਦੂਜੇ ਦਿਨ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ | ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਨਿਖੜਵਾਂ ਅੰਗ ਹਨ, ਸਾਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ | ਪੰਜਾਬ ਸਰਕਾਰ ਵਲੋਂ ਖੇਡ ਤੇ ਖਿਡਾਰੀਆਂ ਨੂੰ ਉਤਸਾਹਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਕਾਰਨ ਪਿਛਲੇ ਸਮੇਂ 'ਚ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਵਿਚ ਕਈ ਹੋਣਹਾਰ ਖਿਡਾਰੀ ਉੱਭਰ ਕੇ ਸਾਹਮਣੇ ਆਏ ਹਨ | ਇਨ੍ਹਾਂ ਖੇਡਾਂ ਦੌਰਾਨ ਬਲਾਕ ਟਾਂਡਾ 2 ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀ ਰੱਸਾਕਸ਼ੀ, ਖੋ-ਖੋ, ਬੈਡਮਿੰਟਨ, ਕਬੱਡੀ, ਐਥਲੈਟਿਕਸ ਹੋਰ ਖੇਡਾਂ 'ਚ ਭਾਗ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਨਗੇ | ਇਸ ਮੌਕੇ ਬੀ. ਓ. ਜਸਵਿੰਦਰ ਬਾਂਸਲ, ਸੰਗਠਨ ਇੰਚਾਰਜ ਕੇਸ਼ਵ ਸਿੰਘ, ਮਨਜੀਤ ਕੌਰ, ਜਸਵਿੰਦਰ ਸਿੰਘ, ਜਸਵੀਰ ਕੌਰ, ਸੰਜੀਵ ਕੁਮਾਰ, ਹਰਮੀਤ ਵੜੈਚ, ਸੁਖਵਿੰਦਰਜੀਤ ਸਿੰਘ ਝਾਵਰ, ਬਲਜੀਤ ਸੈਣੀ, ਸੋਨੰੂ ਖੰਨਾ, ਅਨਿਲ ਗੋਰਾ, ਪ੍ਰਦੀਪ ਬਿਰਲੀ, ਰਾਜਨ ਸੋਂਧੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਦਸੂਹਾ ਪੁਲਿਸ ਵਲੋਂ ਵੱਖ-ਵੱਖ ਕੇਸਾਂ 'ਚ ਤਿੰਨ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਖਾਧ ਪਦਾਰਥਾਂ 'ਚ ਮਿਲਾਵਟ ਰੋਕਣ ਲਈ ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਹੈ ਨਿਗਰਾਨੀ-ਆਸ਼ਿਕਾ ਜੈਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।