ਦਸੂਹਾ, 16 ਅਕਤੂਬਰ (ਭੁੱਲਰ)-ਐਸ. ਐਚ. ਓ. ਦਸੂਹਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਏ. ਐੱਸ. ਆਈ. ਰਵਿੰਦਰ ਸਿੰਘ ਨੇ ਸ਼ੁਭਮ ਉਰਫ਼ ਬੱਲੂ ਨੂੰ ਕਾਬੂ ਕਰਕੇ ਉਸ ਪਾਸੋਂ 11 ਨਸ਼ੀਲੇ ਟੀਕੇ ਬਿਨਾ ਲੇਬਲ ਬਰਾਮਦ ਕਰਕੇ ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ | ਇਸੇ ਤਰ੍ਹਾਂ ਏ. ਐੱਸ. ਆਈ. ਦਿਲਦਾਰ ਸਿੰਘ ਨੇ ਗੁਰਪ੍ਰੀਤ ਸਿੰਘ ਤੇ ਰਵੀ ਨੂੰ ਕਾਬੂ ਕਰਕੇ ਗੁਰਪ੍ਰੀਤ ਸਿੰਘ ਉਰਫ਼ ਪਾਸੋਂ 46 ਸੰਤਰੀ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਅਤੇ ਰਵੀ ਉਕਤ ਪਾਸੋਂ 40 ਸੰਤਰੀ ਰੰਗ ਦੀਆ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਐਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਸ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾ ਰਿਹਾ ਹੈ |