17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਹਾਰਾ ਵੈਲਫੇਅਰ ਸੁਸਾਇਟੀ ਨੇ ਵਿਸ਼ੇਸ਼ ਬੱਚਿਆਂ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਹਾਰਾ ਵੈਲਫੇਅਰ ਸੁਸਾਇਟੀ ਵਲੋਂ ਵਿਸ਼ੇਸ਼ ਬੱਚਿਆਂ ਨਾਲ ਇਸ ਸਾਲ ਦੀਵਾਲੀ ਦਾ ਤਿਉਹਾਰ ਬਹੁਤ ਹੀ ਖ਼ਾਸ ਤੇ ਰਚਨਾਤਮਿਕ ਤਰੀਕੇ ਨਾਲ ਮਨਾਇਆ | ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਨੌੜੀ ਵਿਖੇ ਇਨ੍ਹਾਂ ਬੱਚਿਆਂ ਦੁਆਰਾ ਬਣਾਏ ਗਏ ਦੀਵਿਆਂ ਤੇ ਮੋਮਬੱਤੀਆਂ ਦਾ ਇਕ ਆਕਰਸ਼ਿਕ ਸਟਾਲ ਲਗਾਇਆ, ਜਿਸ ਦਾ ਉਦੇਸ਼ ਬੱਚਿਆਂ 'ਚ ਰਚਨਾਤਮਿਕ ਤੇ ਆਤਮਨਿਰਭਰ ਨੂੰ ਉਤਸ਼ਾਹਿਤ ਕਰਨਾ ਸੀ | ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਤੇ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਵਲੋਂ ਬੱਚਿਆਂ ਨੂੰ ਸਕੂਲ ਬੈਗ, ਭਾਂਡੇ ਤੇ ਰਾਸ਼ਨ ਕਿੱਟਾਂ ਭੇਟ ਕੀਤੀਆਂ ਗਈਆਂ | ਪ੍ਰੋਗਰਾਮ ਵਿਚ ਅੰਗਰੇਜ਼ੀ ਲੈਕਚਰਾਰ ਰੇਨੂੰ ਬਾਲਾ ਨੇ ਦੀਵਾਲੀ ਦੀਆਂ ਚੀਜ਼ਾਂ ਦੀ ਸਜਾਵਟ ਵਿਚ ਵਿਸ਼ੇਸ਼ ਯੋਗਦਾਨ ਪਾਇਆ, ਜਿਸ ਨਾਲ ਸਟਾਲ ਦੀ ਸੁੰਦਰਤਾ ਹੋਰ ਵੀ ਵੱਧ ਗਈ | ਪ੍ਰੋਗਰਾਮ ਦੇ ਅਖ਼ੀਰ 'ਚ ਪ੍ਰਧਾਨ ਰੇਨੂੰ ਕੰਵਰ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਰੈੱਡ ਕਰਾਸ ਸਕੱਤਰ ਮੰਗੇਸ਼ ਸੂਦ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਪ੍ਰੇਰਨਾਦਾਇਕ ਪਹਿਲਕਦਮੀ ਦਾ ਸਮਰਥਨ ਕੀਤਾ | ਪ੍ਰੋਗਰਾਮ 'ਚ ਸਹਾਰਾ ਵੈਲਫੇਅਰ ਸੁਸਾਇਟੀ ਦੀ ਪ੍ਰਧਾਨ ਰੇਨੂੰ ਕੰਵਰ, ਰਣਜੀਤ ਸਿੰਘ, ਅੰਜੂ ਬਾਲਾ, ਸ਼ਿਆਮ ਕੌਰ ਤੇ ਪਿ੍ੰਸੀਪਲ ਰਣਜੀਤ ਸਿੰਘ ਸਮੇਤ ਕਈ ਪਤਵੰਤੇ ਹਾਜ਼ਰ ਸਨ |
ਪਿਛਲੀ ਖ਼ਬਰ ਸਿਵਲ ਹਸਪਤਾਲ ਕੈਂਪਸ ਅੰਦਰ ਬਿਨ੍ਹਾਂ ਸੇਫਟੀ ਨਿਯਮਾਂ ਦੇ ਉਸਾਰੀ ਕਰਨਾ ਗੈਰ ਸੰਵਿਧਾਨਕ-ਧੀਮਾਨ ਅਗਲੀ ਖ਼ਬਰ ਜ਼ਿਲ੍ਹਾ ਚੋਣ ਅਧਿਕਾਰੀ ਦੀ ਮੌਜੂਦਗੀ 'ਚ ਇਲੈੱਕਟਰਾਨਿਕ ਵੋਟਿੰਗ ਮਸ਼ੀਨਾਂ ਦੀ ਰੈਂਡੇਮਾਈਜੇਸ਼ਨ ਹੋਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।