17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਕੂਲ 'ਚ ਕਿਸ਼ੋਰ ਅਵਸਥਾ ਦੀਆਂ ਮੁਸ਼ਕਿਲਾਂ ਸੰਬੰਧੀ ਸੈਮੀਨਾਰ ਲਗਾਇਆ

ਅਜੀਤ ਡੈਸਕ 17-10-2025
ਅੱਡਾ ਸਰਾਂ, 16 ਅਕਤੂਬਰ (ਮਸੀਤੀ)-ਬੀ. ਐਨ. ਡੀ. ਸੀਨੀਅਰ ਸੈਕੰਡਰੀ ਸਕੂਲ ਕੰਧਾਲਾ ਜੱਟਾਂ ਵਿਖੇ ਕਿਸ਼ੋਰ ਅਵਸਥਾ 'ਤੇ ਇਕ ਸੈਮੀਨਾਰ ਲਗਾਇਆ | ਸਿਹਤ ਵਿਭਾਗ ਦੁਆਰਾ ਆਯੋਜਿਤ ਤੇ ਸਕੂਲ ਪਿ੍ੰਸੀਪਲ ਜੈ ਕਿਸ਼ਨ ਮਹਿਤਾ ਦੀ ਦੇਖ-ਰੇਖ 'ਚ ਡਾ. ਹਰੀਸ਼ ਭਾਟੀਆ ਤੇ ਡਾ. ਸੀਮਾ ਬੱਗਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਕਿਸ਼ੋਰ ਅਵਸਥਾ ਦੌਰਾਨ ਸਰੀਰ 'ਚ ਹੋਣ ਵਾਲੀਆਂ ਤਬਦੀਲੀਆਂ ਬਾਰੇ ਭਰਪੂਰ ਜਾਣਕਾਰੀ ਪ੍ਰਦਾਨ ਕੀਤੀ ਗਈ | ਉਨ੍ਹਾਂ ਨੇ ਮੁੰਡਿਆਂ ਤੇ ਕੁੜੀਆਂ ਦੋਵਾਂ ਨੂੰ ਤੰਦਰੁਸਤ ਰਹਿਣ ਲਈ ਰੋਕਥਾਮ ਅਤੇ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ, ਨਾਲ ਹੀ ਖ਼ੁਰਾਕ ਸੰਬੰਧੀ ਦਿਸ਼ਾ-ਨਿਰਦੇਸ਼ ਵੀ ਦਿੱਤੇ | ਡਾਕਟਰਾਂ ਨੇ ਲੜਕੀਆਂ ਨੂੰ ਫੋਲਿਕ ਐਸਿਡ ਬਾਰੇ ਜਾਣਕਾਰੀ ਵੀ ਦਿੱਤੀ, ਨਾਲ ਹੀ ਚੰਗੀ ਸਰੀਰਕ ਸਫ਼ਾਈ ਬਣਾਈ ਰੱਖਣ ਬਾਰੇ ਜਾਣਕਾਰੀ ਵੀ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜੰਕ ਫੂਡ ਤੋਂ ਹੋਣ ਵਾਲੇ ਨੁਕਸਾਨ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਪੌਸ਼ਟਿਕ ਖ਼ੁਰਾਕ ਅਪਣਾਉਣ ਲਈ ਉਤਸ਼ਾਹਿਤ ਕੀਤਾ | ਇਸ ਦੌਰਾਨ ਵਿਦਿਆਰਥਣਾਂ ਨੇ ਡਾ. ਸੀਮਾ ਨੂੰ ਆਪਣੀਆਂ ਸਰੀਰਕ ਸਮੱਸਿਆਵਾਂ ਬਾਰੇ ਦੱਸਿਆ ਤੇ ਇਲਾਜ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ | ਇਸ ਦੌਰਾਨ ਅਮਿਤ ਕੁਮਾਰ, ਗੁਰਮੇਲ ਸਿੰਘ, ਰਾਜਵਿੰਦਰ ਕੌਰ, ਜਸਵੀਰ ਕੌਰ, ਮਨਦੀਪ ਕੌਰ, ਜਨਵੀਰ ਕੌਰ, ਅਮਰਜੀਤ ਕੌਰ, ਅਮਨਜੀਤ ਕੌਰ, ਅੰਜਲੀ ਸ਼ਰਮਾ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 3 ਦਿਨਾਂ ਸਮਾਗਮ ਅੱਜ ਤੋਂ-ਬਾਬਾ ਗੁਰਪ੍ਰੀਤ ਸਿੰਘ ਅਗਲੀ ਖ਼ਬਰ ਕੰਪਿਊਟਰ ਅਧਿਆਪਕਾਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਦਾ ਪੁਤਲਾ ਤੇ ਝੂਠੇ ਵਾਅਦਿਆਂ ਦੀ ਪੰਡ ਫੂਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।