17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 3 ਦਿਨਾਂ ਸਮਾਗਮ ਅੱਜ ਤੋਂ-ਬਾਬਾ ਗੁਰਪ੍ਰੀਤ ਸਿੰਘ

ਅਜੀਤ ਡੈਸਕ 17-10-2025
ਗੜ੍ਹਦੀਵਾਲਾ, 16 ਅਕਤੂਬਰ (ਚੱਗਰ)-ਗੁਰਦੁਆਰਾ ਸ੍ਰੀ ਸੁਖ ਸਾਗਰ ਸਾਹਿਬ ਪਿੰਡ ਮਿਰਜ਼ਾਪੁਰ ਜੰਡੇ (ਤਪ ਅਸਥਾਨ ਸੰਤ ਬਾਬਾ ਹਰਭਜਨ ਸਿੰਘ ਪਟਿਆਲਾ) ਵਿਖੇ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 17 ਤੋਂ 19 ਅਕਤੂਬਰ ਤੱਕ ਕਰਵਾਏ ਜਾ ਰਹੇ ਤਿੰਨ ਦਿਨਾਂ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੌਰਾਨ 17 ਤੇ 18 ਅਕਤੂਬਰ ਨੂੰ ਰਾਤ 7 ਤੋਂ 10 ਵਜੇ ਤੱਕ ਅਤੇ 19 ਅਕਤੂਬਰ ਨੂੰ ਦਿਨੇ 10 ਤੋਂ 4 ਵਜੇ ਤੱਕ ਸਮਾਗਮ ਹੋਵੇਗਾ, ਜਿਸ 'ਚ ਉੱਚ ਕੋਟੀ ਦੇ ਕੀਰਤਨੀਏ ਤੇ ਸੰਤ ਮਹਾਂਪੁਰਸ਼ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨਗੇ | ਉਨ੍ਹਾਂ ਦੱਸਿਆ ਕਿ 19 ਤਰੀਕ ਨੂੰ ਦਿਨੇ ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ, ਜਦ ਕਿ ਸਮਾਗਮ 'ਚ 18 ਨੂੰ ਬਾਬਾ ਰਵਿੰਦਰ ਸਿੰਘ ਜੋਨੀ ਬਾਬਾ ਤੇ 17 ਨੂੰ ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ ਮੁਹਾਲੀ ਵਾਲੇ ਰਾਤ 7 ਤੋਂ 10 ਵਜੇ ਤੱਕ ਹਾਜ਼ਰੀ ਭਰਕੇ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਸਰਵਣ ਕਰਾਉਣਗੇ |
ਪਿਛਲੀ ਖ਼ਬਰ ਪੁਨਰ ਸੁਰਜੀਤੀ ਪ੍ਰੋਗਰਾਮ ਤਹਿਤ ਸਿੰਘਪੁਰ ਜੱਟਾਂ 'ਚ ਅਕਾਲੀ ਦਲ ਨੂੰ ਮਿਲਿਆ ਵੱਡਾ ਹੁੰਗਾਰਾ ਅਗਲੀ ਖ਼ਬਰ ਰੋਟਰੀ ਕਲੱਬ ਨੇ ਟੀ. ਬੀ. ਹਸਪਤਾਲ ਦੇ ਮਰੀਜ਼ਾਂ ਨੂੰ ਪੌਸ਼ਟਿਕ ਆਹਾਰ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।