17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਮੁਲਾਜ਼ਮ ਆਗੂ ਗੁਰਜਿੰਦਰ ਮੰਝਪੁਰ ਵਲੋਂ ਜਥੇਬੰਦਕ ਅਹੁਦਿਆਂ ਤੋਂ ਅਸਤੀਫ਼ਾ

ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਉੱਘੇ ਮੁਲਾਜ਼ਮ ਆਗੂ ਗੁਰਜਿੰਦਰ ਸਿੰਘ ਮੰਝਪੁਰ ਨੇ ਆਪਣੇ ਸਾਥੀਆਂ ਸਮੇਤ ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ (ਪੀ. ਪੀ. ਪੀ. ਐੱਫ.), ਡੈਮੋਕੇ੍ਰਟਿਕ ਮੁਲਾਜ਼ਮ ਫ਼ਰੰਟ ਤੇ ਡੈਮੋਕੇ੍ਰਟਿਕ ਟੀਚਰ ਫ਼ਰੰਟ (ਡੀ. ਟੀ. ਐੱਫ਼.) ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ | ਜ਼ਿਕਰਯੋਗ ਹੈ ਕਿ ਗੁਰਜਿੰਦਰ ਸਿੰਘ ਮੰਝਪੁਰ ਪੀ. ਪੀ. ਪੀ. ਐੱਫ਼. ਦੇ ਜ਼ਿਲ੍ਹਾ ਹੁਸ਼ਿਆਰਪੁਰ ਕਨਵੀਨਰ, ਡੈਮੋਕੇ੍ਰਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਸਹਾਇਕ ਸਕੱਤਰ ਵਜੋਂ ਜ਼ਿੰਮੇਵਾਰੀ ਨਿਭਾਅ ਰਹੇ ਸਨ | ਇਸ ਸੰਬੰਧੀ ਗੁਰਜਿੰਦਰ ਸਿੰਘ ਮੰਝਪੁਰ ਤੇ ਪਰਮਿੰਦਰ ਸਿੰਘ ਜਹਾਨਪੁਰ ਨੇ ਦੱਸਿਆ ਕਿ ਉਨ੍ਹਾਂ ਇਹ ਫ਼ੈਸਲਾ ਲੰਬੀ ਵਿਚਾਰ-ਚਰਚਾ ਤੋਂ ਬਾਅਦ ਲਿਆ ਹੈ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਅਧਿਆਪਕਾਂ ਦੇ ਹਿੱਤਾਂ ਲਈ ਆਪਣੀ ਜੰਗ ਜਾਰੀ ਰੱਖਣਗੇ, ਚਾਹੇ ਕਿਸੇ ਵੀ ਪਲੇਟਫ਼ਾਰਮ ਤੋਂ ਹੋਵੇ | ਉਨ੍ਹਾਂ ਕਿਹਾ ਕਿ ਸਾਡੇ ਹੱਕਾਂ ਦੀ ਲੜਾਈ ਕਿਸੇ ਇਕ ਜਥੇਬੰਦੀ ਦੀ ਨਹੀਂ ਸਗੋਂ ਸਾਰੇ ਮੁਲਾਜ਼ਮ ਵਰਗ ਦੀ ਹੈ | ਜ਼ਿਕਰਯੋਗ ਹੈ ਕਿ ਗੁਰਜਿੰਦਰ ਸਿੰਘ ਮੰਝਪੁਰ 2002 ਤੋਂ ਲਗਾਤਾਰ ਮੁਲਾਜ਼ਮ ਵਰਗ ਦੀ ਅਗਵਾਈ ਕਰਦੇ ਆ ਰਹੇ ਹਨ ਤੇ ਈ. ਟੀ. ਟੀ. ਟੀਚਰਜ਼ ਯੂਨੀਅਨ ਪੰਜਾਬ, ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ, ਡੈਮੋਕੇ੍ਰਟਿਕ ਮੁਲਾਜ਼ਮ ਫ਼ਰੰਟ ਤੇ ਡੈਮੋਕ੍ਰੇਟਿਕ ਟੀਚਰ ਫ਼ਰੰਟ ਜਥੇਬੰਦੀਆਂ ਵਿਚ ਕਾਰਜਸ਼ੀਲ ਰਹਿੰਦੇ ਹੋਏ ਅਧਿਆਪਕਾਂ ਦੀਆਂ ਹੱਕੀ ਮੰਗਾਂ ਖ਼ਾਤਰ ਵੱਡੇ ਐਕਸ਼ਨਾਂ ਦੀ ਅਗਵਾਈ ਕੀਤੀ | ਖ਼ਾਸਕਰ ਮੰਗਾਂ ਦੀ ਪੂਰਤੀ ਲਈ ਅਧਿਆਪਕ ਵਰਗ ਨੂੰ ਇਕ ਪਲੇਟਫ਼ਾਰਮ 'ਤੇ ਲਿਆਉਣ ਤੋਂ ਇਲਾਵਾ ਵੱਖ-ਵੱਖ ਮੰਤਰੀਆਂ ਨੂੰ ਮੰਗ-ਪੱਤਰ ਸੌਂਪ ਕੇ ਤੇ ਤਿੱਖੇ ਸੰਘਰਸ਼ਾਂ ਰਾਹੀਂ ਸਰਕਾਰ ਤੱਕ ਮੁਲਾਜ਼ਮ ਵਰਗ ਦੀ ਆਵਾਜ਼ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ |
ਪਿਛਲੀ ਖ਼ਬਰ ਸਕੂਲ 'ਚ ਵੱਖ-ਵੱਖ ਵਿਸ਼ਿਆਂ ਸੰਬੰਧੀ ਪ੍ਰਦਰਸ਼ਨੀ ਲਗਾਈ ਅਗਲੀ ਖ਼ਬਰ ਲਾਇਨਜ਼ ਕਲੱਬ ਹੁਸ਼ਿਆਰਪੁਰ ਪਰਲ ਨੇ ਸਹੁੰ ਚੁੱਕ ਤੇ ਪਰਿਵਾਰ ਮਿਲਣ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।