ਮਾਹਿਲਪੁਰ, 16 ਅਕਤੂਬਰ (ਰਜਿੰਦਰ ਸਿੰਘ)-ਸਰਕਾਰੀ ਹਾਈ ਸਕੂਲ ਟੂਟੋਮਜਾਰਾ ਵਿਖੇ ਮੁੱਖ ਅਧਿਆਪਕ ਬਲਬੀਰ ਸਿੰਘ ਦੀ ਦੇਖ-ਰੇਖ 'ਚ ਮੈਥ, ਵਿਗਿਆਨ, ਅੰਗਰੇਜ਼ੀ ਤੇ ਸਮਾਜਿਕ ਵਿਗਿਆਨ ਵਿਸ਼ਿਆਂ ਦੇ ਮੇਲਿਆਂ ਦੌਰਾਨ ਇਨ੍ਹਾਂ ਚਾਰ ਵਿਸ਼ਿਆਂ ਦੇ ਚਾਰਟ, ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ | ਇਨ੍ਹਾਂ ਦਾ ਮੁੱਖ ਮੰਤਵ ਵਿਦਿਆਰਥੀ ਗਤੀਵਿਧੀਆਂ ਦੇ ਰਾਹੀਂ ਆਸਾਨੀ ਨਾਲ ਸਿੱਖ ਸਕਦੇ ਹਨ | ਸਮਾਜਿਕ ਵਿਗਿਆਨ ਦੇ ਇਤਿਹਾਸ ਦੇ ਟੌਪਿਕ ਨਾਲ ਸੰਬੰਧਿਤ ਰੋਲ ਪਲੇਅ ਕਰਵਾਏ ਗਏ | ਸਕੂਲ ਦੇ ਮੁੱਖ ਅਧਿਆਪਕ ਬਲਬੀਰ ਸਿੰਘ ਵਲੋਂ ਸਮੇਤ ਵੱਖ-ਵੱਖ ਅਧਿਆਪਕਾਂ ਵਲੋਂ ਇਨ੍ਹਾਂ ਮੇਲਿਆਂ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪੂਨਮ ਬੇਦੀ, ਵਰਿੰਦਰ ਕੌਰ, ਰੇਨੂੰ ਬਾਲਾ, ਵਨੀਤਾ ਜੱਸਲ, ਅਮਰੀਕ ਸਿੰਘ ਅਨੀਤਾ ਰਾਣੀ, ਕੁਲਵਿੰਦਰ ਕੌਰ, ਪਰਵੀਨ ਕੌਰ, ਮਨਦੀਪ ਸਿੰਘ ਹਾਜ਼ਰ ਸਨ |