17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੇਂਟ ਸੋਲਜਰ ਗਰੁੱਪ ਦੀ ਚਾਰ ਰੋਜ਼ਾ ਇੰਟਰ ਸਕੂਲ ਸਪੋਰਟਸ ਮੀਟ ਅੱਜ ਤੋਂ

ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਦੇ ਉਦੇਸ਼ ਨਾਲ ਸੇਂਟ ਸੋਲਜਰ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਚਾਰ ਰੋਜ਼ਾ ਸਾਲਾਨਾ ਇੰਟਰ ਸਕੂਲ ਸਪੋਰਟਸ ਮੀਟ 17 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ | ਮੀਟ ਦਾ ਉਦਘਾਟਨ ਗਰੁੱਪ ਦੇ ਚੇਅਰਮੈਨ ਅਨਿਲ ਚੋਪੜਾ ਤੇ ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਕਰਨਗੇ | ਮੀਟ ਦੌਰਾਨ ਯੁਵਾ ਅਥਲੀਟ ਕੁੰਵਰ ਅਜੇ ਰਾਜ ਸਿੰਘ ਰਾਣਾ ਤੇ ਨੈਸ਼ਨਲ ਜੈਵਲਿਨ ਥਰੋਅ 'ਚ ਤਗਮਾ ਜੇਤੂ ਸਰਬਜੀਤ ਸਿੰਘ ਮਿਨਹਾਸ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ | ਇਸ ਦੌਰਾਨ ਬਾਸਕਟਬਾਲ, ਬੈਡਮਿੰਟਨ, ਵਾਲੀਬਾਲ, ਖੋ-ਖੋ, ਦੌੜ, ਕਿ੍ਕਟ, ਤੈਰਾਕੀ, ਰੱਸਾਕਸ਼ੀ ਆਦਿ ਦੇ ਮੁਕਾਬਲੇ ਕਰਵਾਏ ਜਾਣਗੇ, ਜਿਸ 'ਚ ਸੇਂਟ ਸੋਲਜਰ ਗਰੁੱਪ ਦੇ ਜ਼ਿਲ੍ਹਾ ਹੁਸ਼ਿਆਰਪੁਰ, ਜਲੰਧਰ, ਲੁਧਿਆਣਾ ਸਮੇਤ ਉੱਤਰੀ ਭਾਰਤ ਦੇ 35 ਸਕੂਲਾਂ ਦੇ ਵਿਦਿਆਰਥੀ ਹਿੱਸਾ ਲੈਣਗੇ | ਵਿਦਿਆਰਥੀਆਂ ਨੂੰ ਵਧੀਆ ਪ੍ਰਦਰਸ਼ਨ ਲਈ ਖੇਡ ਕੋਚਾਂ ਅਤੇ ਮਾਹਿਰਾਂ ਵਲੋਂ ਟਿਪਸ ਵੀ ਦਿੱਤੇ ਜਾਣਗੇ | ਵਾਈਸ ਚੇਅਰਪਰਸਨ ਸੰਗੀਤਾ ਚੋਪੜਾ ਨੇ ਕਿਹਾ ਕਿ ਖੇਡਾਂ ਇਕ ਵਿਦਿਆਰਥੀ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ | ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ |
ਪਿਛਲੀ ਖ਼ਬਰ ਸਵੀਪ ਐਕਟੀਵਿਟੀ ਤਹਿਤ ਜ਼ਿਲ੍ਹੇ ਦੇ ਸਕੂਲਾਂ ਵਲੋਂ ਵੋਟਰ ਜਾਗਰੂਕਤਾ ਦਿਵਸ ਮਨਾਇਆ <br/> ਅਗਲੀ ਖ਼ਬਰ ਸਕੂਲ 'ਚ ਵੱਖ-ਵੱਖ ਵਿਸ਼ਿਆਂ ਸੰਬੰਧੀ ਪ੍ਰਦਰਸ਼ਨੀ ਲਗਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।