17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕੰਪਿਊਟਰ ਟ੍ਰੇਨਿੰਗ ਸੈਂਟਰ ਦੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ

ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਬਹੁਤ ਸਾਰੇ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ | ਰੈੱਡ ਕਰਾਸ ਸੁਸਾਇਟੀ ਵਲੋਂ ਲੜਕੀਆਂ ਤੇ ਲੜਕਿਆਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਨ ਲਈ ਕਈ ਤਰ੍ਹਾਂ ਦੇ ਵੋਕੇਸ਼ਨਲ ਕੋਰਸ ਜਿਵੇਂ ਕੰਪਿਊਟਰ ਟਰੇਨਿੰਗ, ਬਿਊਟੀ ਪਾਰਲਰ ਟਰੇਨਿੰਗ, ਫ਼ੈਸ਼ਨ ਡਿਜ਼ਾਇਨਿੰਗ, ਟਾਈਪ ਐਂਡ ਸ਼ਾਰਟਹੈਂਡ ਦਾ ਕੋਰਸ ਵੀ ਕਰਵਾਇਆ ਜਾ ਰਿਹਾ ਹੈ | ਇਨ੍ਹਾਂ ਸੈਂਟਰਾਂ ਵਿਖੇ ਕਰੀਬ 250 ਤੋਂ 300 ਵਿਦਿਆਰਥਣਾਂ ਟ੍ਰੇਨਿੰਗ ਪ੍ਰਾਪਤ ਕਰਦੀਆਂ ਹਨ | ਸੰਯੁਕਤ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਦਿੱਤਿਆ ਰਾਣਾ ਨੇ ਦੱਸਿਆ ਕਿ ਜੁਲਾਈ 2025 ਵਿਚ ਕੰਪਿਊਟਰ ਟਰੇਨਿੰਗ ਸੈਂਟਰ ਦੇ ਵਿਦਿਆਰਥੀਆਂ ਦਾ ਇਕ ਸਾਲ, ਛੇ ਮਹੀਨੇ ਤੇ ਤਿੰਨ ਮਹੀਨੇ ਦਾ ਕੋਰਸ ਪੂਰਾ ਹੋਇਆ ਸੀ, ਜਿਸ ਦੇ ਇਮਤਿਹਾਨ ਲੈਣ ਤੋਂ ਬਾਅਦ ਮਹੀਨਾ ਅਕਤੂਬਰ 'ਚ 43 ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ ਹਨ |
ਪਿਛਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ-ਲੱਖੀ ਅਗਲੀ ਖ਼ਬਰ ਸੈਂਕੜੇ ਭਾਜਪਾ ਆਗੂ 'ਆਪ' 'ਚ ਹੋਏ ਸ਼ਾਮਿਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।