17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਤਰਨ ਤਾਰਨ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਯਕੀਨੀ-ਲੱਖੀ

ਅਜੀਤ ਡੈਸਕ 17-10-2025
ਖੁੱਡਾ, 16 ਅਕਤੂਬਰ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਹੋ ਰਹੀ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਸ਼ਾਨ ਨਾਲ ਜਿੱਤ ਪ੍ਰਾਪਤ ਕਰੇਗਾ ਤੇ ਪਾਰਟੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਇਨ੍ਹਾਂ ਚੋਣਾਂ ਦੌਰਾਨ ਵੱਡੀ ਲੀਡ ਹਾਸਿਲ ਕਰਨਗੇ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਲਖਵਿੰਦਰ ਸਿੰਘ ਲੱਖੀ, ਸਾਬਕਾ ਸੰਸਦੀ ਸਕੱਤਰ ਦੇਸ਼ਰਾਜ ਸਿੰਘ ਧੁੱਗਾ, ਅਕਾਲੀ ਆਗੂ ਸਰਬਜੀਤ ਸਿੰਘ ਮੋਮੀ, ਇਕਬਾਲ ਸਿੰਘ ਖੇੜਾ, ਨਿਰਮਲ ਸਿੰਘ ਭੀਲੋਵਾਲ ਨੇ ਤਰਨ ਤਾਰਨ ਵਿਖੇ ਹੋ ਰਹੀ ਉਪ ਚੋਣ ਦੌਰਾਨ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ 'ਚ ਪਿੰਡ ਪੰਡੋਰੀ ਸਿੱਧਵਾਂ ਵਿਖੇ ਚੋਣ ਪ੍ਰਚਾਰ ਕਰਨ ਦੌਰਾਨ ਉਪਰੰਤ ਕੀਤਾ | ਉਕਤ ਅਕਾਲੀ ਆਗੂਆਂ ਨੇ ਕਿਹਾ ਕਿ ਹਲਕਾ ਤਰਨ ਤਾਰਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜਿਥੇ ਪੱਕੇ ਤੌਰ 'ਤੇ ਰਹਿ ਕੇ ਸਾਰੇ ਅਕਾਲੀ ਦਲ ਦੇ ਵਰਕਰਾਂ ਨੂੰ ਨਾਲ ਲੈ ਕੇ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਦਿਨ ਰਾਤ ਚੋਣ ਮੀਟਿੰਗਾਂ ਕਰ ਰਹੇ ਹਨ ਅਤੇ ਲਗਾਤਾਰ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾਉਣ ਲਈ ਮਿਹਨਤ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਖ਼ਤ ਮਿਹਨਤ ਦੇ ਸਦਕਾ ਪੰਜਾਬ ਦੇ ਲੋਕ ਇਕ ਵਾਰ ਫਿਰ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਜਿਤਾਉਣ ਲਈ ਪੱਬਾਂ ਭਾਰ ਹੋਏ ਹਨ ਤੇ ਇਸੇ ਹਨੇਰੀ ਵਿਚ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ |
ਪਿਛਲੀ ਖ਼ਬਰ ਅਦਿੱਤਿਆ ਮਿਨਹਾਸ ਨੇ ਸਕੂਲ ਪੱਧਰੀ ਖੇਡਾਂ 'ਚ ਜਿੱਤਿਆ ਕਾਂਸੇ ਦਾ ਤਗਮਾ ਅਗਲੀ ਖ਼ਬਰ ਕੰਪਿਊਟਰ ਟ੍ਰੇਨਿੰਗ ਸੈਂਟਰ ਦੀਆਂ ਵਿਦਿਆਰਥਣਾਂ ਨੂੰ ਸਰਟੀਫਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।