ਟਾਂਡਾ ਉੜਮੁੜ, 16 ਅਕਤੂਬਰ (ਭਗਵਾਨ ਸਿੰਘ ਸੈਣੀ)-ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ਤੋਂ ਬਾਅਦ ਤਰਨਤਾਰਨ ਵਿਧਾਨ ਸਭਾ ਦੀ ਸੀਟ ਤੋਂ ਹੋ ਰਹੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਸੂਬੇ ਦੇ ਵਿਕਾਸ, ਅਮਨ ਕਾਨੂੰਨ ਤੇ ਆਪਸੀ ਭਾਈਚਾਰਕ ਸਾਂਝ ਦੇ ਮੁੱਦੇ 'ਤੇ ਚੋਣ ਲੜੇਗੀ | ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਇਸ ਸੀਟ ਤੋਂ ਇਤਿਹਾਸਕ ਜਿੱਤ ਹਾਸਲ ਕਰਨਗੇ | ਇਹ ਪ੍ਰਗਟਾਵਾ ਅਰਵਿੰਦਰ ਸਿੰਘ ਰਸੂਲਪੁਰ ਕੌਮੀ ਜਨਰਲ ਸਕੱਤਰ ਨੇ ਤਰਨਤਾਰਨ ਜ਼ਿਮਨੀ ਚੋਣ 'ਚ ਪ੍ਰਚਾਰ ਲਈ ਜਾਣ ਤੋਂ ਪਹਿਲਾ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਰਾਜ ਕਰਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣਿਆ ਸਾਢੇ ਤਿੰਨ ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ ਪਰ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ 'ਚ ਵਿਕਾਸ ਦਾ ਕੋਈ ਕੰਮ ਨਹੀਂ ਕਰਵਾਇਆ, ਅÏਰਤਾਂ ਨਾਲ ਇਕ ਹਜ਼ਾਰ ਰੁਪਏ ਦਾ ਕੀਤਾ ਵਾਅਦਾ ਪੂਰਾ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦੀ ਇੱਕੋ ਇਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਅੰਦਰ ਹੀ ਪੰਜਾਬ ਦਾ ਵਿਕਾਸ ਹੋਇਆ ਹੈ | ਇਸ ਮੌਕੇ ਕੰਵਲਜੀਤ ਸਿੰਘ ਤੁਲੀ, ਪਿ੍ਥੀਪਾਲ ਸਿੰਘ ਦਾਤਾ, ਕੁਲਜੀਤ ਸਿੰਘ ਬਿੱਟੂ, ਲੱਕੀ ਰਾਏ ਅਤੇ ਹੋਰ ਪਾਰਟੀ ਵਰਕਰ ਹਾਜ਼ਰ ਸਨ |