17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸਿਲਵਰ ਓਕ ਸਕੂਲ ਵਲੋਂ ਦੀਵਾਲੀ ਦੇ ਤਿਉਹਾਰ 'ਤੇ ਲੋੜਵੰਦਾਂ ਦੀ ਮਦਦ ਕਰਨ ਲਈ ਅਨੋਖੀ ਪਹਿਲ

ਅਜੀਤ ਡੈਸਕ 17-10-2025
ਟਾਂਡਾ ਉੜਮੁੜ, 16 ਅਕਤੂਬਰ (ਭਗਵਾਨ ਸਿੰਘ ਸੈਣੀ)-ਸਿਲਵਰ ਓਕ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸ਼ਾਹਬਾਜ਼ਪੁਰ ਵਿਖੇ ਰੌਸ਼ਨੀ ਦੇ ਤਿਉਹਾਰ ਦੀਵਾਲੀ ਸੰਬੰਧੀ ਚੇਅਰਮੈਨ ਤਰਲੋਚਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿ੍ੰਸੀਪਲ ਮਨੀਸ਼ਾ ਸੰਗਰ ਦੀ ਅਗਵਾਈ 'ਚ ਸਵੇਰ ਦੀ ਸਭਾ ਵਿਚ ਬੱਚਿਆਂ ਨੂੰ ਦੀਵਾਲੀ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ | ਸੰਸਥਾ ਦੇ ਪਿ੍ੰਸੀਪਲ ਮੈਡਮ ਮਨੀਸ਼ਾ ਸੰਗਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸਿਲਵਰ ਓਕ ਦੀਵਾਲੀ ਦੀਆਂ ਖ਼ੁਸ਼ੀਆਂ ਉਨ੍ਹਾਂ ਲੋਕਾਂ ਨਾਲ ਵੰਡ ਕੇ ਮਨਾਉਣ ਨੂੰ ਪਹਿਲ ਦਿੰਦਾ ਹੈ, ਜਿਨ੍ਹਾਂ ਦੀ ਜ਼ਿੰਦਗੀ 'ਚ ਰੌਸ਼ਨੀ ਦੀ ਜ਼ਰੂਰਤ ਹੈ ਤੇ ਉਹ ਇਨ੍ਹਾਂ ਖ਼ੁਸ਼ੀਆਂ ਤੋਂ ਵਾਂਝੇ ਰਹਿ ਜਾਂਦੇ ਹਨ | ਚੇਅਰਮੈਨ ਤਰਲੋਚਨ ਸਿੰਘ ਨੇ ਦੱਸਿਆ ਕਿ ਸਮਾਜ ਦਾ ਇਕ ਤਬਕਾ ਅਜਿਹਾ ਵੀ ਹੈ ਜੋ ਇਨ੍ਹਾਂ ਖ਼ੁਸ਼ੀਆਂ 'ਚ ਅੱਖੋਂ ਪਰੋਖੇ ਰਹਿ ਜਾਂਦਾ ਹੈ ਅਤੇ ਉਨ੍ਹਾਂ ਨੂੰ ਜ਼ਿੰਦਗੀ 'ਚ ਇਨ੍ਹਾਂ ਖ਼ੁਸ਼ੀਆਂ ਦਾ ਆਨੰਦ ਮਾਨਣ ਦਾ ਮੌਕਾ ਹੀ ਨਹੀਂ ਮਿਲਦਾ, ਅਜਿਹੇ 'ਚ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਬੱਚਿਆਂ ਦੀ ਮਦਦ ਕਰੀਏ | ਇਸ ਮੌਕੇ ਪਿ੍ੰਸੀਪਲ ਸੰਗਰ ਨੇ ਦੱਸਿਆ ਕਿ ਇਹ ਸਾਮਾਨ ਜੋ ਬੱਚੇ ਉਨ੍ਹਾਂ ਦੇ ਮਾਪਿਆਂ ਦੇ ਸਹਿਯੋਗ ਦੇ ਨਾਲ ਸਕੂਲ ਵਿਚ ਲੈ ਕੇ ਆਏ ਹਨ ਇਸ ਨੂੰ ਤਿੰਨ ਹਿੱਸਿਆਂ 'ਚ ਤਕਸੀਮ ਕੀਤਾ ਜਾਵੇਗਾ ਅਤੇ ਇਹ ਸਮਾਨ ਕੁਸ਼ਟ ਆਸ਼ਰਮ ਦਸੂਹਾ, ਗੁਰੂ ਆਸਰਾ ਸੇਵਾ ਘਰ ਬਾਹਘਾ ਤੇ ਬਿਰਧ ਆਸ਼ਰਮ ਦੇਹਰੀਵਾਲ ਵਿਖੇ ਭੇਜਿਆ ਜਾਵੇਗਾ | ਇਸ ਮੌਕੇ ਬੋਰਡ ਡੈਕੋਰੇਸ਼ਨ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ 'ਚ ਅਰਥ ਹਾਊਸ ਪਹਿਲੇ, ਮਰਕਰੀ ਹਾਊਸ ਦੂਜੇ ਅਤੇ ਯੂਪੀਟਰ ਤੇ ਮਾਰਸ ਤੀਜੇ ਸਥਾਨ 'ਤੇ ਕਾਬਜ਼ ਰਹੇ | ਇਸ ਮੌਕੇ ਮੈਨੇਜਰ ਗਜਿੰਦਰ ਪਾਲ ਸਿੰਘ ਤਰਨ ਸੈਣੀ, ਰਿਸੋਰਸ ਕੋਆਰਡੀਨੇਟਰ ਬਿਕਰਮਜੀਤ ਸਿੰਘ ਭੇਲਾ, ਸੰਜੀਵ ਕੁਮਾਰ ਸ਼ਰਮਾ, ਅਮਰਜੀਤ ਕੌਰ ਸੈਣੀ, ਜਗਬੰਧਨ ਸਿੰਘ, ਗੁਰਪ੍ਰੀਤ ਕੌਰ, ਬਲਜੀਤ ਕੌਰ, ਹਰਜੀਤ ਕੌਰ, ਹਰਵਿੰਦਰ ਕੌਰ, ਸੁਮੀਤ, ਕੰਚਨ, ਪਰਮਜੀਤ, ਗੁਰਦੇਵ, ਹਰਜੀਤ, ਅਜੇ ਤੇ ਬਾਕੀ ਸਟਾਫ਼ ਵੀ ਹਾਜ਼ਰ ਸੀ |
ਪਿਛਲੀ ਖ਼ਬਰ 64 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਤਰਨਤਾਰਨ ਦੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵੱਡੀ ਜਿੱਤ ਹਾਸਿਲ ਕਰੇਗੀ-ਰਸੂਲਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।