ਮੁਕੇਰੀਆਂ, 16 ਅਕਤੂਬਰ (ਰਾਮਗੜ੍ਹੀਆ)-ਯੁੱਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਮੁਕੇਰੀਆਂ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਐੱਸ. ਐਚ. ਓ. ਦਲਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਪਵਨ ਕੁਮਾਰ ਨੇ ਸਮੇਤ ਪੁਲਿਸ ਪਾਰਟੀ ਲਵਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਖਿੱਚੀਆਂ ਨੂੰ ਕਾਬੂ ਉਸ ਦੇ ਕਬਜ਼ੇ 'ਚੋਂ 64 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਉਨ੍ਹਾਂ ਕਿਹਾ ਉਕਤ ਨਸ਼ਾ ਤਸਕਰ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਪਹਿਲਾਂ ਵੀ ਮਾਮਲੇ ਦਰਜ ਹਨ |