ਮਾਹਿਲਪੁਰ, 16 ਅਕਤੂਬਰ (ਰਜਿੰਦਰ ਸਿੰਘ)-ਮਿਸ਼ਲ ਸ਼ਹੀਦਾਂ ਤਰਨਾ ਦਲ ਹਰੀਆਂ ਬੇਲਾਂ ਜਥੇਬੰਦੀ ਤੇ ਗੁਰਦੁਆਰਾ ਬਾਬਾ ਅੱਘੜ ਸਿੰਘ ਸ਼ਹੀਦ ਦੇ ਮੁੱਖ ਸੇਵਾਦਾਰ ਜਥੇਦਾਰ ਬਾਬਾ ਨਾਗਰ ਸਿੰਘ ਦੀ ਦੇਖ-ਰੇਖ ਹੇਠ ਲੱਧੇਵਾਲ ਵਿਖੇ ਮਾਤਾ ਸਾਹਿਬ ਕੌਰ ਜੀ ਦਾ ਪ੍ਰਕਾਸ਼ ਦਿਹਾੜਾ, ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਜੋਤੀ ਜੋਤਿ ਦਿਵਸ ਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਉਪਰੰਤ ਨਿਹੰਗ ਸਿੰਘ ਫ਼ੌਜਾਂ ਵਲੋਂ ਮਹੱਲਾ ਕੱਢਿਆ, ਜਿਸ 'ਚ ਨਿਹੰਗ ਸਿੰਘ ਫ਼ੌਜਾਂ ਨੇ ਘੋੜ ਸਵਾਰੀ, ਨੇਜ਼ੇਬਾਜ਼ੀ, ਤੀਰ ਅੰਦਾਜ਼ੀ, ਬਾਸ਼ਤਰ ਵਿੱਦਿਆ, ਊਠਾਂ ਦੇ ਜੌਹਰ ਦਿਖਾਏ ਗਏ | ਇਸ ਮਹੱਲਾ ਗੁਰਦੁਆਰਾ ਸ਼ਹੀਦਾਂ ਤੋਂ ਸ਼ੁਰੂ ਹੋ ਕੇ ਮਾਹਿਲਪੁਰ ਦੇ ਵੱਖ-ਵੱਖ ਵਾਰਡਾਂ ਤੋਂ ਹੁੰਦਾ ਹੋਇਆ ਮੁੜ ਲੱਧੇਵਾਲ ਵਿਖੇ ਸਮਾਪਤ ਹੋਇਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਵੀਰ ਸਿੰਘ ਅਕਾਲੀ ਦਲ 96 ਕਰੋੜੀ ਮੁਖੀ ਬੁੱਢਾ ਦਲ ਵਲੋਂ ਨਿਹੰਗ ਸਿੰਘ ਫ਼ੌਜਾਂ ਦਾ ਸਨਮਾਨ ਕੀਤਾ | ਇਸ ਮੌਕੇ ਸੰਤ ਅਮਰਜੀਤ ਸਿੰਘ ਹਰਖੋਵਾਲ, ਸੰਤ ਸੰਤੋਸ਼ ਦਾਸ ਪੂਬੋਵਾਲ, ਸੰਤ ਚਰਨਜੀਤ ਸਿੰਘ ਜੱਸੋਵਾਲ, ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਪ੍ਰੋ. ਅਪਿੰਦਰ ਸਿੰਘ ਮਾਹਿਲਪੁਰੀ, ਬਾਬਾ ਗੁਰਪ੍ਰੀਤ ਸਿੰਘ ਗੁਰ. ਮਾਤਾ ਮੁਮਤਾਜ ਜੀ, ਹਰਪ੍ਰੀਤ ਸਿੰਘ ਕਹਾਰਪੁਰ, ਗ੍ਰੰਥੀ ਸੁਰਜੀਤ ਸਿੰਘ, ਗ੍ਰੰਥੀ ਹਰਬੰਸ ਸਿੰਘ, ਭਾਈ ਇੰਦਰਜੀਤ ਸਿੰਘ, ਪਿ੍ੰ. ਸੁਰਿੰਦਰਪਾਲ ਸਿੰਘ ਪ੍ਰਦੇਸੀ, ਮਾ. ਬਲਵੀਰ ਸਿੰਘ, ਪਰਮਜੀਤ ਸਿੰਘ ਮੇਘੋਵਾਲ, ਰਣਵੀਰ ਸਿੰਘ ਸਕੱਤਰ, ਬਾਬਾ ਸਮਿੱਤਰ ਸਿੰਘ, ਬਾਬਾ ਸੁੱਖਾ ਸਿੰਘ ਪੀਰਬਾਲਾ, ਬਾਬਾ ਅਜੀਤ ਸਿੰਘ ਕੋਠੀ, ਬਾਬਾ ਹਰਦਿਆਲ ਸਿੰਘ, ਬਾਬਾ ਗੁਰਦੇਵ ਸਿੰਘ, ਮਹੰਤ ਸੁਖਦੇਵ ਸਿੰਘ, ਦਵਿੰਦਰ ਸਿੰਘ ਬੈਂਸ ਬਾਹੋਵਾਲ, ਅਮਰੀਕ ਸਿੰਘ ਰਾਮਪੁਰ, ਹਰਮਨ ਸਿੰਘ, ਮਨਵੀਰ ਸਿੰਘ, ਜਸਵੀਰ ਸਿੰਘ, ਰੂਪ ਸਿੰਘ, ਬਲਜੀਤ ਸਿੰਘ ਬੱਲੀ, ਬਾਬਾ ਹਰਮਨਵੀਰ ਸਿੰਘ, ਬਾਬਾ ਧਰਮ ਸਿੰਘ, ਬਾਬਾ ਅਮਨਵੀਰ ਸਿੰਘ, ਬਾਬਾ ਵਰਿੰਦਰ ਸਿੰਘ ਜੰਡੋਲੀ, ਬਾਬਾ ਗੁਰਪਾਲ ਸਿੰਘ, ਸੰਸਾਰ ਸਿੰਘ ਲੱਖਪੁਰ, ਬਾਬਾ ਲਹਿਣਾ ਸਿੰਘ, ਲਾਲੀ ਸਿੰਘ ਚੱਗਰਾਂ, ਸੰਦੀਪ ਸਿੰਘ, ਸੁਨੀਲ ਸਿੰਘ, ਸਤਵਿੰਦਰ ਸਿੰਘ, ਲਖਵੀਰ ਸਿੰਘ ਰਾਣਾ, ਗਿਆਨੀ ਸੁਖਵੰਤ ਸਿੰਘ, ਮੱਖਣ ਸਿੰਘ ਕੋਠੀ, ਪ੍ਰੋ. ਸਰਵਣ ਸਿੰਘ,ਭਾਈ ਹਨੀ ਸਿੰਘ, ਭਾਈ ਜਸਪਾਲ ਸਿੰਘ, ਭਾਈ ਨਿਸ਼ਾਨ ਸਿੰਘ, ਬਾਬਾ ਜਸਵੰਤ ਸਿੰਘ, ਗਿਆਨੀ ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਜੋਧਵੀਰ ਸਿੰਘ ਤੇ ਹੋਰ ਸੰਗਤਾਂ ਹਾਜ਼ਰ ਸਨ |