ਹੁਸ਼ਿਆਰਪੁਰ, 15 ਅਕਤੂਬਰ (ਬਲਜਿੰਦਰਪਾਲ ਸਿੰਘ)- ਸ਼ਿਵਾਲਿਕ ਹਿਲਸ ਵੈੱਲਫੇਅਰ ਸੁਸਾਇਟੀ ਹੁਸ਼ਿਆਰਪੁਰ ਅਤੇ ਸੁਸਾਇਟੀ ਫ਼ਾਰ ਸਰਵਿਸ ਟੂ ਵਲੰਟਰੀ ਨਾਰਥ ਪੰਜਾਬ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਵਿਖੇ ਪਿ੍ੰ: ਕਰੁਣ ਸ਼ਰਮਾ ਦੀ ਅਗਵਾਈ 'ਚ ਨਸ਼ਾ ਮੁਕਤੀ ਜਾਗਰੂਕਤਾ ਅਭਿਆਨ ਤਹਿਤ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਅਮਰਜੀਤ ਹਮਰੋਲ ਚੀਫ਼ ਐਡਵਾਈਜ਼ਰ ਸ਼ਿਵਾਲਿਕ ਹਿਲਸ ਸੁਸਾਇਟੀ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਪ੍ਰਸ਼ਾਂਤ ਆਦੀਆ ਕਾਊਾਸਲਰ ਨਸ਼ਾ ਮੁਕਤੀ ਕੇਂਦਰ ਹੁਸ਼ਿਆਰਪੁਰ, ਦਵਿੰਦਰ ਸਿੰਘ ਸੋਸ਼ਲ ਐਕਟਿਵਿਸ ਵੀ ਹਾਜ਼ਰ ਸਨ | ਇਸ ਮੌਕੇ ਅਮਰਜੀਤ ਹਮਰੋਲ ਅਤੇ ਕਾਊਾਸਲ ਹਰਮਿੰਦਰ ਸਿੰਘ ਨੇ ਦੱਸਿਆ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ, ਪੜ੍ਹਾਈ ਅਤੇ ਹੋਰ ਸਮਾਜਿਕ ਕੰਮਾਂ 'ਚ ਵੱਧ-ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਨਸ਼ੇ ਜਿੱਥੇ ਸਾਡੇ ਸਰੀਰ ਦਾ ਨੁਕਸਾਨ ਕਰਦੇ ਹਨ, ਉੱਥੇ ਸਮਾਜਿਕ ਤੇ ਆਰਥਿਕ ਪੱਖੋਂ ਵੀ ਸਾਨੂੰ ਕਮਜ਼ੋਰ ਕਰਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਨਸ਼ਿਆਂ ਪ੍ਰਤੀ ਜਾਗਰੂਕ ਹੋ ਕੇ ਨਿਰੋਏ ਸਮਾਜ ਦੀ ਸਿਰਜਣਾ ਕਰਨੀ ਚਾਹੀਦੀ ਹੈ | ਇਸ ਮੌਕੇ ਸੀਮਾ ਸੈਣੀ, ਪ੍ਰਵੀਨ ਕੁਮਾਰੀ, ਰਕਸ਼ਾ ਕੁਮਾਰੀ, ਸਤਿੰਦਰ ਕੌਰ, ਹਰਸ਼ ਬਾਲਾ, ਸੁਰਜੀਤ ਕੁਮਾਰ, ਸਟਾਫ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ |