17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਸੜਕ ਦੇ ਪੁਨਰ ਨਿਰਮਾਣ ਨਾਲ ਸੂਰਜ ਨਗਰ ਵਾਸੀਆਂ ਨੂੰ ਮਿਲੇਗੀ ਵੱਡੀ ਰਾਹਤ-ਵਿਧਾਇਕ ਜਿੰਪਾ

ਅਜੀਤ ਡੈਸਕ 17-10-2025
ਹੁਸ਼ਿਆਰਪੁਰ, 16 ਅਕਤੂਬਰ (ਬਲਜਿੰਦਰਪਾਲ ਸਿੰਘ)-ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਸੂਰਜ ਨਗਰ 'ਚ ਸੜਕ ਦੇ ਪੁਨਰ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ | ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਸੜਕ ਲੋਕਾਂ ਦੀ ਸਭ ਤੋਂ ਵੱਡੀ ਮੰਗ ਸੀ | ਉਨ੍ਹਾਂ ਕਿਹਾ ਕਿ ਸੜਕ ਦੇ ਪੁਨਰ ਨਿਰਮਾਣ ਲਈ ਕੋਈ ਨਵਾਂ ਫ਼ੰਡ ਜਾਰੀ ਨਹੀਂ ਕੀਤਾ ਜਾਵੇਗਾ, ਬਲਕਿ ਪਹਿਲਾਂ ਤੋਂ ਪ੍ਰਵਾਨਿਤ ਫ਼ੰਡਾਂ ਤੋਂ ਪੁਨਰ ਨਿਰਮਾਣ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਦੀ ਅਗਵਾਈ ਹੇਠ ਵਿਕਾਸ ਪ੍ਰਾਜੈਕਟਾਂ 'ਚ ਪਾਰਦਰਸ਼ਤਾ ਤੇ ਜਵਾਬਦੇਹੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ | ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਸੂਰਜ ਨਗਰ ਤੇ ਆਸ-ਪਾਸ ਦੇ ਇਲਾਕਿਆਂ ਦੇ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਆਸਾਨ ਬਣੇਗੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਿਰਮਾਣ ਕਾਰਜ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ | ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਵਰਿੰਦਰ ਵੈਦ, ਸੁਮੇਸ਼ ਸੋਨੀ, ਜੋਗਿੰਦਰ ਸਿੰਘ ਰਾਜਾ, ਪਿੰਕੀ ਸ਼ਰਮਾ, ਸੰਦੀਪ ਸ਼ਰਮਾ, ਬਿੱਟੂ ਸੈਣੀ, ਰਾਕੇਸ਼ ਕੁਮਾਰ ਬਿੱਲਾ ਅਤੇ ਰਾਹੁਲ ਚੱਢਾ ਸਮੇਤ ਕਈ ਸਥਾਨਕ ਪਤਵੰਤੇ ਮੌਜੂਦ ਸਨ |
ਪਿਛਲੀ ਖ਼ਬਰ ਬੀਕਨਜ਼ ਕਲੱਬ ਹੁਸ਼ਿਆਰਪੁਰ ਨੇ ਹੜ੍ਹ ਪੀੜਤਾਂ ਲਈ ਇਕੱਠੀ ਕੀਤੀ 15 ਲੱਖ ਦੀ ਰਾਸ਼ੀ ਅਗਲੀ ਖ਼ਬਰ ਸਕੂਲ 'ਚ ਨਸ਼ਾ ਮੁਕਤੀ ਜਾਗਰੂਕਤਾ ਅਭਿਆਨ ਤਹਿਤ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।