ਹੁਸ਼ਿਆਰਪੁਰ, 16 ਅਕਤੂਬਰ (ਹਰਪ੍ਰੀਤ ਕੌਰ)-ਬੀਕਨਜ਼ ਕਲੱਬ ਹੁਸ਼ਿਆਰਪੁਰ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ | ਕਲੱਬ ਦੇ ਮੈਂਬਰਾਂ ਵਲੋਂ 15 ਲੱਖ ਰੁਪਏ ਦੀ ਰਾਸ਼ੀ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਇਕੱਠੀ ਕੀਤੀ ਗਈ ਹੈ | ਇਹ ਰਾਸ਼ੀ ਹੁਸ਼ਿਆਰਪੁਰ ਜ਼ਿਲ੍ਹੇ ਤੇ ਆਸ-ਪਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਵੰਡੀ ਜਾਵੇਗੀ | ਹੜ੍ਹ ਪੀੜਤਾਂ ਨੂੰ ਭਾਂਡੇ, ਘਰ ਦਾ ਜ਼ਰੂਰੀ ਸਮਾਨ, ਸਕੂਲ ਦੀਆਂ ਕਿਤਾਬਾਂ ਤੇ ਨੁਕਸਾਨੇ ਗਏ ਘਰਾਂ ਦੀ ਮੁਰੰਮਤ ਲਈ ਸਮੱਗਰੀ ਵੰਡੀ ਜਾਵੇਗੀ | ਕਲੱਬ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦਾ ਜ਼ਿਆਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਰਾਹਤ ਪਹੁੰਚਾਈ ਜਾਵੇਗੀ | ਇਸ ਤੋਂ ਇਲਾਵਾ ਇਕ ਜਾਂ ਦੋ ਪਿੰਡਾਂ ਨੂੰ ਪੁਨਰਵਾਸ ਲਈ ਅਪਣਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਸੰਬੰਧਤ ਪੰਚਾਇਤਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸ਼ਨਾਖਤ ਕੀਤੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਮਦਦ ਦਿੱਤੀ ਜਾਵੇਗੀ |